30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੁੱਖ ਮੰਤਰੀ ਵਲੋਂ ਹਲਵਾਰਾ ਫੇਰੀ 'ਤੇ ਐਤੀਆਣੇ ਦੇ ਕਿਸਾਨਾਂ ਨੂੰ ਮਿਲਣ ਲਈ ਸਮਾਂ ਨਾ ਦੇਣ 'ਤੇ ਨਗਰ ਨਿਵਾਸੀਆਂ ਵਲੋਂ ਰੋਸ ਪ੍ਰਗਟ

Ad Position 21
No active advertisement
ਅਜੀਤ ਡੈਸਕ 26-05-2026
ਹਲਵਾਰਾ, 25 ਮਈ (ਮਨਦੀਪ ਸਿੰਘ ਉੱਭੀ)-ਐਤੀਆਣਾ ਦੀ 162 ਏਕੜ ਜ਼ਮੀਨ ਵਿਚ ਬਣੇ ਅੰਤਰਰਾਸ਼ਟਰੀ ਏਅਰਪੋਰਟ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਦੌਰਾਨ ਪਿੰਡ ਐਤੀਆਣਾ ਦੇ ਨਗਰ ਨਿਵਾਸੀਆਂ ਦਾ ਇਕ ਵਫ਼ਦ ਜਿਸ ਵਿਚ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਜਗਤਾਰ ਸਿੰਘ ਬੀਕੇਯੂ ਡਕੌਂਦਾ, ਦਲਜੀਤ ਸਿੰਘ, ਜਗਦੀਪ ਸਿੰਘ ਅਤੇ ਹੋਰ ਮੋਹਤਵਰ ਵਿਅਕਤੀ ਹਲਵਾਰਾ ਏਅਰਪੋਰਟ 'ਤੇ ਮੁੱਖ ਮੰਤਰੀ ਨੂੰ ਮਿਲਣ ਲਈ ਪੁੱਜੇ, ਪਰ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਮਿਲਣ ਨਹੀਂ ਦਿੱਤਾ ਅਤੇ ਦੂਸਰੇ ਦਿਨ ਮਿਲਣ ਲਈ ਸਮਾਂ ਲੈ ਕੇ ਦੇਣ ਦਾ ਵਾਅਦਾ ਕੀਤਾ ਪਰ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ | ਪਿੰਡ ਵਾਸੀਆਂ ਦੀ ਮੁੱਖ ਮੰਗ ਸੀ ਏਅਰਪੋਰਟ ਦੇ ਮੁੱਖ ਗੇਟ 'ਤੇ ਐਤੀਆਣਾ ਦਾ ਨਾਂਅ ਨਾਲ ਲਿਖਿਆ ਜਾਵੇ ਅਤੇ ਖੇਤ ਵਾਲੀਆਂ ਮੋਟਰਾਂ ਜੋ ਜ਼ਮੀਨ ਵਿਚ ਆ ਗਈਆਂ ਸਨ ਉਨ੍ਹਾਂ ਨੂੰ ਸਿਫਟ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ | ਐਤੀਆਣ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ 'ਤੇ ਏਅਰਪੋਰਟ 'ਤੇ ਨੌਕਰੀ ਲਈ ਰੱਖਿਆ ਜਾਵੇ | ਨਗਰ ਨਿਵਾਸੀਆਂ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਅੱਜ ਇਸ ਇਕੱਠ ਵਿਚ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਪ੍ਰਧਾਨ ਜਗਤਾਰ ਸਿੰਘ ਬੀਕੇਯੂ ਡਕੌਂਦਾ, ਦਲਜੀਤ ਸਿੰਘ, ਤਰਸੇਮ ਸਿੰਘ ਸਾਬਕਾ ਸਰਪੰਚ, ਲਖਬੀਰ ਸਿੰਘ ਸਾਬਕਾ ਸਰਪੰਚ, ਬਲਜਿੰਦਰ ਸਿੰਘ ਪੰਚ, ਜਗਦੀਸ਼ ਸਿੰਘ, ਬਲਜੀਤ ਸਿੰਘ ਪ੍ਰਧਾਨ ਵੇਰਕਾ ਡੇਅਰੀ, ਹਰਮੇਲ ਸਿੰਘ ਮਾਨ, ਰਾਜ ਸਿੰਘ, ਗੁਰਜੀਤ ਸਿੰਘ ਮੱਲ੍ਹੀ, ਬਲਦੇਵ ਸਿੰਘ ਸਾਬਕਾ ਪੰਚ, ਹਰਮੇਲ ਸਿੰਘ, ਜਗਦੀਪ ਸਿੰਘ ਸੋਨੂੰ, ਕੁਲਦੀਪ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਕੀਰਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ
Ad Position 24