31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਚੋਣ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਕਰਵਾਈ ਜਾਵੇਗੀ ਸਮਾਪਤ-ਡੀ.ਐੱਸ.ਪੀ. ਰਾਏਕੋਟ

Ad Position 21
No active advertisement
ਅਜੀਤ ਡੈਸਕ 26-05-2026
ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਸਖ਼ਤ ਕਰ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਏਕੋਟ ਦੇ ਡੀ.ਐੱਸ.ਪੀ ਮੁਰਾਦ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਪੂਰੀ ਸੁਰੱਖਿਆ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਸੰਪੰਨ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕੋਈ ਗਲਤ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਅਸਮਾਜਿਕ ਤੱਤ ਵਲੋਂ ਕੋਈ ਅਪਰਾਧਿਕ ਘਟਨਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਸੰਸਥਾ ਜਾਂ ਪਾਰਟੀ ਨਾਲ ਸਬੰਧਿਤ ਕਿਉਂ ਨਾ ਹੋਵੇ | ਡੀ.ਐੱਸ.ਪੀ ਗਿੱਲ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਨਿਡਰ ਅਤੇ ਬਿਨ੍ਹਾਂ ਕਿਸੇ ਡਰ-ਭੈਅ ਤੋਂ ਸ਼ਾਂਤੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ | ਇਸ ਮੌਕੇ ਡੀ.ਐੱਸ.ਪੀ ਮੁਰਾਦ ਜਸਵੀਰ ਸਿੰਘ ਗਿੱਲ ਨੇ ਪੁਲਿਸ ਫੋਰਸ ਨਾਲ ਸ਼ਹਿਰ ਵਿਚ ਪੈਦਲ ਮਾਰਚ ਵੀ ਕੀਤਾ ਅਤੇ ਕੱਲ੍ਹ ਲੱਗਣ ਵਾਲੇ ਨਾਕਿਆਂ ਦਾ ਜਾਇਜ਼ਾ ਲੈਂਦਿਆ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਸ਼ਹਿਰ ਦੇ 15 ਵਾਰਡਾਂ ਲਈ 20596 ਵੋਟਰ ਕਰਨਗੇ 56 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅਗਲੀ ਖ਼ਬਰ ਵਾਰਡ ਨੰਬਰ-09 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਦੀ ਪਕੜ੍ਹ ਮਜ਼ਬੂਤ ਨਜ਼ਰ ਆਈ
Ad Position 24