31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ-09 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਦੀ ਪਕੜ੍ਹ ਮਜ਼ਬੂਤ ਨਜ਼ਰ ਆਈ

Ad Position 21
No active advertisement
ਵਾਰਡ ਨੰਬਰ-09 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਚੋਣ ਪ੍ਰਚਾਰ ਦੌਰਾਨ ਆਪਣੇ ਸਮਰਥਕਾਂ ਨਾਲ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 26-05-2026
ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 ਲਈ ਵਾਰਡ ਨੰਬਰ-09 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਜੋਤ ਕੌਰ ਕਹਿਲ ਧਰਮਪਤਨੀ ਦਵਿੰਦਰ ਸਿੰਘ ਕਹਿਲ ਦੇ ਚੋਣ ਪ੍ਰਚਾਰ ਨੇ ਪੂਰੀ ਰਫ਼ਤਾਰ ਪਕੜ ਲਈ ਹੈ | ਜਿਸ ਦੌਰਾਨ ਅਮਨਜੋਤ ਕੌਰ ਨੇ 'ਆਪ' ਵਰਕਰਾਂ ਸਮੇਤ ਵਾਰਡ 'ਚ ਡੋਰ-ਟੂ-ਡੋਰ ਮੁਹਿੰਮ ਚਲਾਈ ਅਤੇ ਘਰ-ਘਰ ਜਾ ਕੇ ਵੋਟਰਾਂ ਤੋਂ ਸਮਰਥਨ ਮੰਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਦੇ ਨਾਂਅ 'ਤੇ ਵੋਟ ਪਾਉਣ | ਉਨ੍ਹਾਂ ਭਰੋਸਾ ਦਿਵਾਇਆ ਕਿ ਚੋਣ ਜਿੱਤਣ ਤੋਂ ਬਾਅਦ ਵਾਰਡ ਨੰਬਰ-09 ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਮਕਸਦ ਹੈ | ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਅਮਨਜੋਤ ਕੌਰ ਕਹਿਲ ਨੇ ਆਖਿਆ ਕਿ ਪਿਛਲੇ ਕੌਂਸਲਰਾਂ ਨੇ ਸਿਰਫ਼ ਪਾਰਟੀਬਾਜ਼ੀ ਦੀ ਰਾਜਨੀਤੀ ਕੀਤੀ ਹੈ ਪ੍ਰੰਤੂ ਉਹ ਬਿਨ੍ਹਾਂ ਕਿਸੇ ਭੇਦਭਾਵ ਦੇ ਕੰਮ ਕਰਵਾਉਣ ਨੂੰ ਤਰਜੀਹ ਦੇਣਗੇ ਅਤੇ ਵਾਰਡ ਵਾਸੀਆਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਗੇ | ਉਨ੍ਹਾਂ ਵੋੋਟਰਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਇਕ-ਇਕ ਕੀਮਤੀ ਵੋਟ ਚੋਣ ਨਿਸ਼ਾਨ 'ਝਾੜੂ' ਉੱਪਰ ਪਾ ਕੇ ਉਨ੍ਹਾਂ ਨੂੰ ਕਾਮਯਾਬ ਕੀਤਾ ਜਾਵੇ ਤਾਂ ਜੋ ਵਾਰਡ ਨੰਬਰ-09 ਦਾ ਰੁਕਿਆ ਹੋਇਆ ਵਿਕਾਸ ਫਿਰ ਤੋਂ ਲੀਹ 'ਤੇ ਆ ਸਕੇ | ਇਸ ਮੌਕੇ ਮਨਜੀਤ ਕੌਰ, ਮਨਦੀਪ ਕੌਰ, ਪਵਨਦੀਪ ਕੌਰ, ਬਲਵਿੰਦਰ ਕੌਰ, ਗੁਰਪ੍ਰੀਤ ਕੌਰ, ਗਗਨਦੀਪ ਕੌਰ, ਨੰਬਰਦਾਰ ਗੁਰਮੀਤ ਕੌਰ, ਜਸਵਿੰਦਰ ਕੌਰ, ਰਛਪਾਲ ਕੌਰ, ਹਰਮਨ ਕੌਰ ਕਹਿਲ, ਹੁਸਨ ਕੌਰ, ਅੰਬਰ ਕਹਿਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਪਿੰਡ ਤਲਵੰਡੀ ਰਾਏ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਦੇ ਨਤੀਜੇ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਰਾਏਕੋਟ ਸ਼ਹਿਰ ਦੇ 15 ਵਾਰਡਾਂ ਲਈ 20596 ਵੋਟਰ ਕਰਨਗੇ 56 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
Ad Position 24