ਜਗਰਾਉਂ/ਚੌਂਕੀਮਾਨ, 25 ਮਈ(ਸ਼ਮਸ਼ੇਰ ਸਿੰਘ ਗਾਲਿਬ/ ਤੇਜਿੰਦਰ ਸਿੰਘ ਚੱਢਾ)-ਆਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬਾਨਾਂ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਾਸੀਪਲ ਮੈਡਮ ਜਸਵਿੰਦਰਪਾਲ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨ ਬਾਰੇ ਜਾਣੂੰ ਕਰਵਾਇਆ ਤੇ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਕੰਵਲਦੀਪ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਜਾਣੂੰ ਕਰਵਾਉਂਦਿਆ ਕਿਹਾ ਕਿ ਗੁਰੂ ਜੀ ਨੇ ਜ਼ਬਰ ਜੁਲਮ ਦੇ ਖਾਤਮੇ ਲਈ ਸ਼ਹੀਦੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਜਗਰਾਉਂ-ਸੁਧਾਰ ਸੜਕ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਸੁਖਜਿੰਦਰ ਸਿੰਘ (ਸਕੂਲ ਐਡਮਿਸਟ੍ਰੇਟਰ) ਤੇ ਡੀ.ਪੀ ਹਰਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਹਗੀਰਾ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ ਤੇ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਦਿਆਂ ਸੇਵਾ ਕੀਤੀ |