ਚੌਂਕੀਮਾਨ, 25 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਉੱਤਰੀ) ਦੇ ਤਹਿਤ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਲੋਂ ਇਕ ਅੰਤਰ-ਸਕੂਲ ਡਿਜ਼ੀਟਲ ਕਹਾਣੀ ਸੁਣਾਉਣ ਮੁਕਾਬਲਾ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਡਿਜ਼ੀਟਲ ਪੇਸ਼ਕਾਰੀਆਂ ਰਾਹੀਂ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਕਹਾਣੀ ਸੁਣਾਉਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਵਿਚ ਵਿਸ਼ੇਸ਼ ਜੱਜ ਵਜੋਂ ਡਾ: ਜੀ. ਪਵਨ ਕੁਮਾਰ (ਪਿ੍ੰਸੀਪਲ, ਜੀ.ਐੱਚ.ਜੀ ਇੰਸਟੀਚਿਊਟ ਆਫ਼ ਫਾਰਮੇਸੀ ਸਿਧਵਾਂ ਖੁਰਦ) ਅਤੇ ਡਾ. ਸ਼ਵੇਤਾ ਢੰਡ (ਪਿ੍ੰਸੀਪਲ, ਜੀ.ਐੱਚ.ਜੀ ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ) ਸ਼ਾਮਿਲ ਹੋਏ | ਸਕੂਲ ਦੇ ਪਿ੍ੰਸੀਪਲ ਸੰਦੀਪ ਕੌਰ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਜੱਜ ਸਾਹਿਬਾਨ ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸ਼ਾਨਦਾਰ ਪੇਸ਼ਕਾਰੀ ਦੇ ਹੁਨਰ ਦੀ ਪ੍ਰਸੰਸਾ ਕੀਤੀ | ਸਮਾਗਮ ਦੀ ਸਮਾਪਤੀ ਧੰਨਵਾਦ ਅਤੇ ਇਨਾਮ ਵੰਡ ਸਮਾਰੋਹ ਨਾਲ ਹੋਈ |