31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਨਸ਼ਿਆਂ ਖ਼ਿਲਾਫ਼ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-05-2026
ਜਗਰਾਉਂ, 25 ਮਈ (ਗੁਰਦੀਪ ਸਿੰਘ ਮਲਕ)-ਚਿੱਟੇ ਵਰਗੇ ਖ਼ਤਰਨਾਕ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਨੂੰ ਠੱਲ੍ਹ ਕੇ ਨੌਜਵਾਨੀ ਨੂੰ ਬਚਾਉਣ ਅਤੇ ਇਸ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਤੇ ਲਾਮਬੰਦ ਕਰਨ ਸੰਬੰਧੀ ਜਗਰਾਉਂ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਮੀਟਿੰਗ 'ਚ ਜ਼ਿਲ੍ਹਾ ਕਮੇਟੀ ਮੈਂਬਰ ਗੁਰਚਰਨ ਸਿੰਘ, ਕੁਲਵੰਤ ਸਿੰਘ, ਬਖਤੌਰਾ ਸਿੰਘ, ਕਰਮ ਸਿੰਘ, ਬਲਬੀਰ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ | ਮੀਟਿੰਗ ਵਿਚ ਚਿੱਟੇ ਦੀ ਵੱਧ ਰਹੀ ਭਿਆਨਕਤਾ ਅਤੇ ਲਗਾਤਾਰ ਇਸ ਦੀ ਲਪੇਟ ਵਿਚ ਆ ਕੇ ਆਪਣੀਆਂ ਜ਼ਿੰਦਗੀਆਂ ਖ਼ਰਾਬ ਕਰ ਰਹੀ ਨੌਜਵਾਨੀ ਪ੍ਰਤੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਲੁਧਿਆਣਾ (ਦਿਹਾਤੀ) ਦੇ ਪਿੰਡਾਂ ਵਿਚ ਚਿੱਟੇ ਤੋਂ ਪੀੜਤ ਪਰਿਵਾਰਾਂ ਤੱਕ ਜਥੇਬੰਦੀ ਪਹੁੰਚ ਕਰਕੇ ਮਜ਼ਦੂਰਾਂ ਨੂੰ ਇਸ ਖ਼ਿਲਾਫ਼ ਲਾਮਬੰਦੀ ਕਰੇਗੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦਾ ਮੁੱਖ ਕਾਰਨ ਬੇਚੈਨੀ ਹੈ | ਬੇਚੈਨੀ ਬੇਰੁਜ਼ਗਾਰੀ ਦੀ ਦੇਣ ਹੈ ਇਸ ਲਈ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਕਰੇ | ਚਿੱਟਾ ਦਾ ਖ਼ਤਰਨਾਕ ਪ੍ਰਪੋਕ ਵਧਣਾ ਸਰਕਾਰ ਦੀ ਨਲਾਇਕੀ ਹੈ ਇਸ ਲਈ ਚਿੱਟੇ ਕਾਰਨ ਜਾਨ ਗਵਾਉਣ ਵਾਲੇ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਸਰਕਾਰ 10 ਲੱਖ ਮੁਆਵਜ਼ੇ ਦਾ ਐਲਾਨ ਕਰੇ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਚਿੱਟੇ ਨਸ਼ੇ ਦੀ ਭਿਆਨਕਤਾ ਖ਼ਿਲਾਫ਼ ਜਨਤਕ ਲਾਮਬੰਦੀ ਦੀ ਅਹਿਮ ਜ਼ਰੂਰਤ ਹੈ ਇਸ ਲਈ 5 ਜੂਨ ਨੂੰ ਪੇਂਡੂ ਮਜ਼ਦੂਰ ਯੂਨੀਅਨ ਜਗਰਾਉਂ ਵਿਖੇ ਰੋਹ ਭਰਪੂਰ ਮੁਜ਼ਾਹਰਾ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਬਣਿਆ ਸਹੋਦਿਆ ਮੁਕਾਬਲੇ ਦਾ ਜੇਤੂ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਅੰਤਰ ਸਕੂਲ ਮੁਕਾਬਲੇ ਕਰਵਾਏ
Ad Position 24