31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਕੂਲਾਂ ਦਾ ਸਮਾਂ ਬਦਲਣ ਜਾਂ ਗਰਮੀਆਂ ਦੀਆਂ ਛੁੱਟੀਆਂ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 26-05-2026
ਭੂੰਦੜੀ, 25 ਮਈ (ਕੁਲਦੀਪ ਸਿੰਘ ਮਾਨ)-ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਆਮ ਲੋਕਾਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਵੀ ਕਾਫ਼ੀ ਵਧਾ ਦਿੱਤੀਆਂ ਹਨ | ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਲਗਭਗ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਣ ਕਾਰਨ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ | ਸਭ ਤੋਂ ਵੱਧ ਪ੍ਰਭਾਵ ਛੋਟੇ ਸਕੂਲੀ ਬੱਚਿਆਂ 'ਤੇ ਪੈ ਰਿਹਾ ਹੈ, ਜਿੰਨ੍ਹਾਂ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲਾਂ ਵਿਚ ਰਹਿਣਾ ਪੈਂਦਾ ਹੈ | ਸਿਖਰ ਦੁਪਹਿਰ ਸਮੇਂ ਘਰ ਵਾਪਸ ਪਰਤਦੇ ਬੱਚੇ ਤਪਦੀ ਗਰਮੀ ਕਾਰਨ ਬੇਹਾਲ ਹੋ ਰਹੇ ਹਨ ਅਤੇ ਕਈ ਥਾਵਾਂ 'ਤੇ ਬੱਚਿਆਂ ਦੀ ਸਿਹਤ ਖਰਾਬ ਹੋਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਮਨਜੀਤ ਸਿੰਘ ਤੱਤਲਾ ਅਤੇ ਯੂਥ ਅਕਾਲੀ ਆਗੂ ਕਰਨੈਲ ਸਿੰਘ ਖੰਗੂੜਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਕੋਲੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ | ਆਗੂਆਂ ਨੇ ਮੰਗ ਕੀਤੀ ਕਿ ਬਿਨਾਂ ਕਿਸੇ ਹੋਰ ਦੇਰੀ ਸਕੂਲਾਂ ਦਾ ਸਮਾਂ ਘਟਾ ਕੇ ਸਵੇਰੇ 7:30 ਵਜੇ ਤੋਂ 11:30 ਵਜੇ ਤੱਕ ਕੀਤਾ ਜਾਵੇ ਜਾਂ ਫਿਰ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਵੇ ਤਾਂ ਜੋ ਬੱਚਿਆਂ ਨੂੰ ਤਿੱਖੀ ਧੁੱਪ ਅਤੇ ਲੂ ਤੋਂ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਦਾ ਕ੍ਰੈਮਿਕਾ ਫੂਡ ਕੰਪਨੀ 'ਚ ਉਦਯੋਗਿਕ ਦੌਰਾ ਅਗਲੀ ਖ਼ਬਰ ਭਗਤ ਪੂਰਨ ਸਿੰਘ ਪਿੰਗਲਵਾੜਾ ਅਤੇ ਮਨੁੱਖਤਾ ਦੀ ਸੇਵਾ ਲਈ ਜਲਾਲਦੀਵਾਲ ਤੋਂ ਕਣਕ ਅਤੇ ਨਕਦੀ ਦੀ ਸੇਵਾ ਭੇਜੀ
Ad Position 24