31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਰਕਾਰੀ ਸੀਨੀ. ਸੈਕੰਡਰੀ ਸਕੂਲ ਚੱਕ ਕਲਾਂ ਵਿੱਦਿਅਕ ਖੇਤਰ 'ਚ ਇਲਾਕੇ ਦਾ ਮੋਹਰੀ ਸਕੂਲ ਬਣਿਆ-ਸੁਖਦੇਵ ਸਿੰਘ ਚੱਕ

Ad Position 21
No active advertisement
ਅਜੀਤ ਡੈਸਕ 26-05-2026
ਹੰਬੜਾਂ, 25 ਮਈ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਕਲਾਂ 'ਚ ਪਿ੍ੰਸੀਪਲ ਸ੍ਰੀ ਰਾਕੇਸ ਕੁਮਾਰ ਭੱਲਾ ਦੀ ਅਗਵਾਈ ਹੇਠ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਚੱਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਚੱਕ ਨੇ ਆਪਣੇ ਪਿਤਾ ਸਵ. ਸਰਦਾਰ ਅਜੀਤ ਸਿੰਘ ਧਾਲੀਵਾਲ ਦੀ ਯਾਦ ਨੂੰ ਸਮਰਪਿਤ ਦਸਵੀਂ ਅਤੇ ਬਾਰ੍ਹਵੀਂ ਜਮਾਤ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਅਤੇ ਹੋਰ ਪੜ੍ਹਾਈ ਯੋਗ ਸਮੱਗਰੀ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਉਹ ਸਕੂਲ ਦੇ ਹੋਣਹਾਰ ਵਦਿਆਰਥੀਆਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਹਨ ਕਿਉਂਕਿ ਵਿਦਿਆਰਥੀ ਸਾਡਾ ਆਉਣ ਵਾਲਾ ਭਵਿੱਖ ਹਨ | ਸ.ਚੱਕ ਨੇ ਸਕੂਲ ਪਿ੍ੰਸੀਪਲ ਰਕੇਸ਼ ਭੱਲਾ ਤੇ ਸਮੂਹ ਸਕੂਲ ਸਟਾਫ਼ ਨੂੰ ਸਕੂਲ ਦੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ਤੇ ਕਿਹਾ ਕਿ ਸਕੂਲ ਭਲਾਈ ਲਈ ਬਣੇ ਟਰੱਸਟ ਵਲੋਂ ਆਸਪਾਸ ਦੇ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲਿਆਉਣ ਲਈ ਬੱਸਾਂ ਦਾ ਜੋ ਪ੍ਰਬੰਧ ਕੀਤਾ ਗਿਆ ਹੈ, ਸ਼ਲਾਘਾਯੋਗ ਹੈ | ਇਸ ਮੌਕੇ ਖੇਤੀਬਾੜੀ ਸਭਾ ਚੱਕ ਕਲਾਂ ਦੇ ਪ੍ਰਧਾਨ ਬਚਿੱਤਰ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਬੌਬੀ ਟਰੱਸਟੀ ਮੈਂਬਰ, ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ 'ਈਕੋ ਫਰੈਂਡਲੀ ਫੂਡ ਫਿਸਟ' ਮੁਕਾਬਲਾ ਕਰ... ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਦਾ ਕ੍ਰੈਮਿਕਾ ਫੂਡ ਕੰਪਨੀ 'ਚ ਉਦਯੋਗਿਕ ਦੌਰਾ
Ad Position 24