13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-08 'ਚ ਅਕਾਲੀ ਉਮੀਦਵਾਰ ਅਮਨਦੀਪ ਸਿੰਘ ਗਿੱਲ ਨੇ ਲਗਾਇਆ ਗਲਤ ਵੋਟਰ ਸੂਚੀਆਂ ਦੇਣ ਦਾ ਦੋਸ਼

Ad Position 21
No active advertisement
ਅਜੀਤ ਡੈਸਕ 27-05-2026
ਰਾਏਕੋਟ, 26 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਸੱਤਾਧਾਰੀ ਪਾਰਟੀ ਉੱਪਰ ਚੋਣ 'ਚ ਘਪਲੇਬਾਜ਼ੀ ਕਰਨ ਦਾ ਦੋਸ਼ ਲਗਾਇਆ | ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਨੇ ਆਖਿਆ ਕਿ ਉਨ੍ਹਾਂ ਨੂੰ ਜੋ ਵੋਟਰ ਸੂਚੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੀਆਂ ਵੋਟਾਂ ਚੋਣ ਅਮਲੇ ਦੀਆਂ ਵੋਟਰ ਸੂਚੀਆਂ ਨਾਲ ਮੇਲ ਨਹੀਂ ਖਾਂਦੀਆਂ | ਉਨ੍ਹਾਂ ਦੋਸ਼ ਲਗਾਇਆ ਕਿ ਜਾਣ-ਬੁੱਝ ਕੇ ਉਨ੍ਹਾਂ ਨੂੰ ਗਲਤ ਵੋਟਰ ਸੂਚੀ ਦਿੱਤੀ ਗਈ ਹੈ ਤਾਂ ਕਿ ਉਹ ਕਿਸੇ ਤਰੀਕੇ ਵੋਟਰਾਂ ਨਾਲ ਰਾਬਤਾ ਕਾਇਮ ਨਾ ਕਰ ਸਕਣ | ਉਨ੍ਹਾਂ ਕਿਹਾ ਏਨਾਂ ਹੀ ਨਹੀਂ ਬਲਕਿ ਉਨ੍ਹਾਂ ਨੂੰ ਵੋਟਰ ਸੂਚੀ ਦੇ ਚਾਰ ਪੰਨੇ ਵੀ ਕੱਟ ਦਿੱਤੇ ਗਏ ਹਨ, ਜਿਸ ਨਾਲ ਲਗਭਗ 200 ਵੋਟ ਦਾ ਫ਼ਰਕ ਹੈ, ਜਦਕਿ ਜਿੱਤ-ਹਾਰ ਸਿਰਫ਼ ਕੁਝ ਵੋਟਾਂ ਨਾਲ ਹੀ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਾਣ-ਬੁੱਝ ਕੇ ਉਨ੍ਹਾਂ ਨੂੰ ਗਲਤ ਵੋਟਰ ਸੂਚੀ ਦਿੱਤੀ ਗਈ ਹੈ | ਜੇਕਰ ਉਨ੍ਹਾਂ ਨੂੰ ਸਹੀ ਵੋਟਰ ਸੂਚੀ ਨਾ ਦਿੱਤੀ ਗਈ ਤਾਂ ਉਹ ਇਸ ਮਾਮਲੇ ਨੂੰ ਮਾਣਯੋਗ ਹਾਈਕੋਰਟ 'ਚ ਲੈ ਕੇ ਜਾਣਗੇ | ਇਸ ਮੌਕੇ ਸੁਖਰਾਜ ਸਿੰਘ ਮਹੇਰਨਾ, ਜੋਗਿੰਦਰ ਸਿੰਘ ਗਿੱਲ, ਕੁਲਵੰਤ ਸਿੰਘ ਨੰਗਲ, ਪੀ.ਏ. ਕਮਲਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਨਗਰ ਕੌਂਸਲ ਚੋਣਾਂ ਦੌਰਾਨ ਕੁੱਲ 63.67 ਫ਼ੀਸਦੀ ਵੋਟਾਂ ਪੋਲ ਹੋਈਆਂ <br/> ਅਗਲੀ ਖ਼ਬਰ ਕਾਂਗਰਸੀ ਆਗੂ ਰਜਿੰਦਰ ਗਹੀਰ ਨੇ ਵਿਧਾਇਕ ਗਿਆਸਪੁਰਾ ਤੇ ਗਾਲੀ-ਗਲੋਚ ਤੇ ਹੱਥੋਪਾਈ ਕਰਨ ਦਾ ਲਗਾਇਆ ਦੋਸ਼ <br/>
Ad Position 24