ਹੰਬੜਾਂ, 26 ਮਈ (ਮੇਜਰ ਹੰਬੜਾਂ)-ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਟਰੱਸਟੀ ਬਲਵੰਤ ਸਿੰਘ ਝੱਜ ਅਤੇ ਝੱਜ ਐੱਚ.ਪੀ ਗੈਸ ਏਜੰਸੀ ਹੰਬੜਾਂ ਦੇ ਮਾਲਕ ਜਗਜੀਵਨ ਸਿੰਘ ਝੱਜ ਨਾਲ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਾਬਕਾ ਸਰਪੰਚ ਸੁਖਦੇਵ ਸਿੰਘ ਝੱਜ ਦੇ ਦਿਹਾਂਤ 'ਤੇ ਵੱਖ-ਵੱਖ ਧਾਰਮਿਕ ਤੇ ਰਾਜਨੀਤਿਕ ਆਗੂਆਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਦੁੱਖ ਪ੍ਰਗਟ ਕਰਨ ਵਾਲਿਆਂ 'ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇ: ਸੁਖਦੇਵ ਸਿੰਘ ਚੱਕ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਜਸਵੰਤ ਸਿੰਘ ਪੁੜੈਣ, ਕਾਂਗਰਸ ਦੇ ਐੱਸ.ਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ, ਸਾਬਕਾ ਡੀ.ਡੀ.ਪੀ.ਓ ਮਹਿੰਦਰ ਸਿੰਘ ਗਰੇਵਾਲ ਬੱਲੋਕੇ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ, ਆੜ੍ਹਤੀ ਜਗਤਾਰ ਸਿੰਘ ਕੈਲੇ, ਸੀਨੀ.ਕਾਂਗਰਸੀ ਆਗੂ ਜਗਦੇਵ ਸਿੰਘ ਸੋਨੀ, ਖੇਤੀਬਾੜੀ ਸਭਾ ਪੁੜੈਣ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਸੀ, ਖੇਤੀਬਾੜੀ ਸਭਾ ਚੱਕ ਕਲਾਂ ਦੇ ਪ੍ਰਧਾਨ ਬਚਿੱਤਰ ਸਿੰਘ ਧਾਲੀਵਾਲ, ਹਰਜੀਤ ਸਿੰਘ ਸੰਗੇੜਾ ਯੂ.ਐੱਸ.ਏ., ਪ੍ਰਾਪਰਟੀ ਕਾਰੋਬਾਰੀ ਭਗਵੰਤ ਸਿੰਘ ਪੰਧੇਰ ਬੱਗਾ ਕਲਾਂ, ਸਾਬਕਾ ਸਰਪੰਚ ਦਲਵਿੰਦਰ ਸਿੰਘ ਭੱਠਾਧੂਹਾ, ਸਾਬਕਾ ਸਰਪੰਚ ਅਮਨਦੀਪ ਸਿੰਘ ਰਾਣਕੇ, ਲਖਵੀਰ ਸਿੰਘ ਪੰਧੇਰ ਬੱਲੋਕੇ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸਾਬਕਾ ਸਰਪੰਚ ਸੁਖਦੇਵ ਸਿੰਘ ਝੱਜ ਦਾ ਪਰਿਵਾਰ 'ਚੋਂ ਚਲੇ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ | ਪਰਿਵਾਰਿਕ ਦੇ ਨਜ਼ਦੀਕੀ ਆੜ੍ਹਤੀ ਜਗਤਾਰ ਸਿੰਘ ਕੈਲੇ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ ਨੇ ਦੁਖੀ ਮਨ ਨਾਲ ਦੱਸਿਆ ਕਿ ਆੜ੍ਹਤੀ ਸਵ: ਸੁਖਦੇਵ ਸਿੰਘ ਝੱਜ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ 28 ਮਈ 2026 ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |