14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਿੰਡ ਚੌਂਕੀਮਾਨ ਵਿਖੇ 'ਮੇਰੀ ਰਸੋਈ ਯੋਜਨਾ' ਤਹਿਤ 150 ਲੋੜਵੰਦ ਪਰਿਵਾਰਾਂ ਨੂੰ ਡਾ: ਕੰਗ ਤੇ ਸਿੱਧੂ ਨੇ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 27-05-2026
ਚੌਂਕੀਮਾਨ, 26 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਹਲਕਾ ਦਾਖਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਤੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ (ਸਿੱਧਵਾਂ ਬੇਟ) ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਾਭਪਾਤਰੀਆਂ ਲਈ ਸ਼ੁਰੂ ਕੀਤੀ 'ਮੇਰੀ ਰਸੋਈ ਯੋਜਨਾ' ਦੀ ਸ਼ੁਰੂਆਤ ਕਰਦਿਆਂ ਅੱਜ ਕਰੀਬ 150 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਜਿਸ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 2 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਕਿਲੋ ਸਰੋਂ ਦਾ ਤੇਲ ਦਿੱਤਾ ਗਿਆ | ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿਣੀ ਤੇ ਕਰਨੀ ਦੇ ਪੱਕੇ ਹਨ ਤੇ ਜੋ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕਰ ਦਿੱਤਾ ਗਿਆ ਹੈ ਤੇ ਲੋੜਵੰਦ ਪਰਿਵਾਰਾਂ ਦੀ ਰਸੋਈ ਲਈ ਵਾਅਦੇ ਅਨੁਸਾਰ ਸਮਾਨ ਵੀ ਪਹੁੰਚਦਾ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਸੂਬੇ ਸਰਕਾਰ ਵਿਰੁੱਧ ਕੁਝ ਬੋਲਣ ਨੂੰ ਨਹੀਂ ਮਿਲ ਰਿਹਾ ਤਾਂ ਸਿਰਫ਼ ਸੁਰਖੀਆਂ ਵਿਚ ਬਣੇ ਰਹਿਣ ਲਈ ਸਰਕਾਰ 'ਤੇ ਝੂਠੇ ਤੇ ਬੇ-ਬੁਨਿਆਦ ਦੋਸ਼ ਲਗਾ ਰਹੇ ਹਨ ਜਿੰਨ੍ਹਾਂ ਵਿਚ ਕੋਈ ਵੀ ਸੱਚਾਈ ਨਹੀਂ ਹੈ ਤੇ ਸੂਬੇ ਦੇ ਲੋਕ ਸਭ ਜਾਣਦੇ ਹਨ ਤੇ ਉਹ 2027 ਵਿਚ ਫਿਰ ਤੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ਵਿਚ ਦੇਣ ਲਈ ਉਤਾਵਲੇ ਹੋਏ ਪਏ ਹਨ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜੋ ਕੰਮ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਚਾਰ ਸਾਲ ਵਿਚ ਕਰ ਦਿੱਤੇ ਹਨ ਉਹ ਕੰਮ 70 ਸਾਲਾਂ ਵਿਚ ਨਹੀਂ ਹੋਏ ਤੇ ਸੂਬੇ ਦੇ ਲੋਕ ਵੀ ਸਰਕਾਰ ਤੋਂ ਸੰਤੁਸ਼ਟ ਹਨ ਤੇ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਭਰੋਸਾ ਕਰਦੇ ਹਨ ਤੇ ਕਰਦੇ ਰਹਿਣਗੇ ਤੇ 2027 ਵਿਚ ਵਿਰੋਧੀ ਪਾਰਟੀਆਂ ਦੇ ਮੂੰਹ ਫਿਰ ਤੋਂ ਬੰਦ ਕਰ ਦੇਣਗੇ | ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਤੇ ਯੂਥ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਨੇ ਡਾ: ਕੰਵਲ ਨੈਨ ਸਿੰਘ ਕੰਗ ਤੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦਾ ਸਨਮਾਨ ਕੀਤਾ ਤੇ ਧੰਨਵਾਦ ਵੀ ਕੀਤਾ ਜੋ ਪਿੰਡ ਦੇ ਵਿਕਾਸ ਲਈ ਹਰ ਪੱਖ ਤੋਂ ਸਹਿਯੋਗ ਦੇ ਰਹੇ ਹਨ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਬੋਪਾਰਾਏ, ਬੀਬੀ ਜਸਵੀਰ ਕੌਰ ਧਾਲੀਵਾਲ, ਬਲਵੀਰ ਸਿੰਘ ਫੌਜੀ, ਅਮਰਜੀਤ ਸਿੰਘ ਅਮਰਾ (ਸਾਰੇ ਪੰਚ), ਅਵਤਾਰ ਸਿੰਘ ਤਾਰੀ, ਦਵਿੰਦਰ ਸਿੰਘ ਨਵਰੰਗ ਆਦਿ
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਵਿਖੇ 7 ਰੋਜ਼ਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਗਾਜ਼ ਅਗਲੀ ਖ਼ਬਰ ਹੰਬੜਾਂ 'ਚ ਵਾਪਰੇ ਸੜਕ ਹਾਦਸੇ 'ਚ ਡਾਕਖ਼ਾਨੇ 'ਚ ਡਿਊਟੀ ਕਰਦੀ ਮਹਿਲਾ ਦੀ ਟਰੱਕ ਹੇਠਾਂ ਆਉਣ ਨਾਲ ਹੋਈ ਮੌਤ
Ad Position 24