14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਕਿਸਾਨਾਂ ਦੀ ਚਿੰਤਾ ਵਧਾਈ-ਸਿਵੀਆ/ਤੱਤਲਾ/ਜੱਸਾ

Ad Position 21
No active advertisement
ਅਜੀਤ ਡੈਸਕ 27-05-2026
ਭੂੰਦੜੀ, 26 ਮਈ (ਕੁਲਦੀਪ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਸਿਵੀਆ, ਪ੍ਰਧਾਨ ਜਗਰਾਜ ਸਿੰਘ ਤੱਤਲਾ ਅਤੇ ਜਸਪਾਲ ਸਿੰਘ ਜੱਸਾ ਨੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ 'ਤੇ ਗੰਭੀਰ ਚਿੰਤਾ ਜਤਾਈ ਹੈ | ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਡੀਜ਼ਲ ਦੀ ਕੀਮਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਕਿਸਾਨਾਂ 'ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ 15 ਮਈ ਨੂੰ ਡੀਜ਼ਲ ਦੀ ਕੀਮਤ ਵਿਚ 3 ਰੁਪਏ, 19 ਮਈ ਨੂੰ 90 ਪੈਸੇ, 23 ਮਈ ਨੂੰ 91 ਪੈਸੇ ਅਤੇ 25 ਮਈ ਨੂੰ 2.71 ਰੁਪਏ ਦਾ ਵਾਧਾ ਹੋਇਆ ਹੈ | ਇਸ ਤਰ੍ਹਾਂ ਕੇਵਲ 12 ਦਿਨਾਂ ਵਿਚ ਹੀ ਡੀਜ਼ਲ 7.52 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਖੇਤੀਬਾੜੀ ਦੀ ਲਾਗਤ ਹੋਰ ਵੱਧ ਜਾਵੇਗੀ ਅਤੇ ਕਿਸਾਨਾਂ ਲਈ ਖੇਤੀ ਕਰਨਾ ਮੁਸ਼ਕਿਲ ਹੋ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਮਰੀਕੀ ਸਾਮਰਾਜ ਵਲੋਂ ਆਪਣੇ ਮੁਨਾਫਿਆਂ ਲਈ ਈਰਾਨ 'ਤੇ ਹਮਲੇ ਅਤੇ ਭਾਰਤੀ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ਿਆਂ ਲਈ ਲੋਕਾਂ 'ਤੇ ਪਾਇਆ ਜਾ ਰਿਹਾ ਵਾਧੂ ਬੋਝ ਤੁਰੰਤ ਰੋਕਿਆ ਜਾਵੇ | ਆਗੂਆਂ ਨੇ ਕਿਹਾ ਕਿ ਜੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਅਤੇ 'ਆਪ' ਦੇ ਵਰਕਰ ਭਿੜੇ, ਰੋਸ ਵਜੋਂ ਕਾਂਗਰਸੀਆਂ ਨੇ ਜਗਰਾਉਂ-ਰਾਏਕੋਟ ਰੋਡ ਕੀਤਾ ਜਾਮ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਵਿਖੇ 7 ਰੋਜ਼ਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਗਾਜ਼
Ad Position 24