ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਸਬਾ ਗੁਰੂਸਰ ਸੁਧਾਰ ਦੇ ਲੁਧਿਆਣਾ-ਬਠਿੰਡਾ ਰਾਜਮਾਰਗ ਤੋਂ ਪਿੰਡ ਸੁਧਾਰ (ਪੱਤੀ ਗਿੱਲ) ਲਿੰਕ ਸੜਕ ਜੋਕਿ ਬਲਾਕ ਅਤੇ ਥਾਣਾ ਰੋਡ ਨਾਲ ਜਾਣੀ ਜਾਂਦੀ ਹੈ, ਉੱਪਰ ਪ੍ਰੀਮਿਕਸ ਪਵਾਉਣ ਦਾ ਕੰਮ ਆਪਣੀ ਨਿਗਰਾਨੀ ਹੇਠ ਸ਼ੁਰੂ ਕਰਵਾਇਆ | ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਤੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕੇ ਹਨ ਤੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਨਿਰਮਾਣ ਆਦਿ ਹਜ਼ਾਰਾਂ ਕਰੋੜ ਦੇ ਪ੍ਰਾਜੈਕਟ ਇਸ ਦੀ ਮੂੰਹ ਬੋਲਦੀ ਤਸਵੀਰ ਹਨ | ਪਨਗਰੇਨ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਸੜਕਾਂ ਦੀ ਗੁਣਵੱਤਾ ਤੇ ਮਿਆਰ ਨੂੰ ਕਾਇਮ ਰੱਖਣ ਲਈ ਮਾਨ ਸਰਕਾਰ ਆਧੁਨਿਕ ਤਕਨੀਕਾਂ ਦੀ ਵਰਤੋਂ ਕਰ ਰਹੀ ਹੈ ਤੇ ਸੜਕਾਂ, ਰਾਜਮਾਰਗਾਂ, ਕੋਰੀਡੋਰ ਪ੍ਰਾਜੈਕਟ ਆਦਿ ਨਿਰਮਾਣ ਨਾਲ ਸੂਬੇ ਨੂੰ ਉਦਯੋਗਿਕ ਤੇ ਆਰਥਿਕ ਪੱਖੋਂ ਵਧੇਰੇ ਲਾਭ ਹੋਵੇਗਾ | ਜ਼ਿਕਰਯੋਗ ਹੈ ਕਿ ਪੰਜਾਬ ਮੰਡੀਕਰਨ ਬੋਰਡ ਵਲੋਂ ਨਵੇਂ ਸਿਰਿਓਾ 18 ਫੁੱਟ ਚੌੜੀ ਕਰਕੇ ਅਤੇ ਕਰੀਬ ਡੇਢ ਕਿਲੋਮੀਟਰ ਲੰਬਾਈ ਵਾਲੀ ਬਣਾਈ ਜਾ ਰਹੀ ਇਸ ਸੜਕ ਦੇ ਨਿਰਮਾਣ ਦਾ ਲਾਭ ਆਸਪਾਸ ਦੇ ਲੋਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਮਿਲੇਗਾ | ਸੁਪਰਵਾਈਜ਼ਰ ਅਮਰਜੀਤ ਸਿੰਘ ਨੇ ਦੱਸਿਆ ਕਿ ਐਕਸੀਅਨ ਜਤਿਨ ਸਿੰਗਲਾ, ਐੱਸ.ਡੀ.ਓ. ਗੁਰਜੀਤ ਸਿੰਘ, ਜੇ.ਈ. ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਸੜਕ ਦਾ ਨਿਰਮਾਣ ਤੈਅ ਸਮੇਂ ਵਿਚ ਪੂਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਗਿੱਲ, ਬਲਾਕ ਪ੍ਰਧਾਨ ਰਮੇਸ਼ ਜੈਨ, ਪਵਨਜੀਤ ਸਿੰਘ ਗਿੱਲ, ਚਰਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਅਵਨਿੰਦਰ ਸਿੰਘ ਕਾਕਾ, ਪੰਚ ਰਛਪਾਲ ਸਿੰਘ ਮਾਹਣੀ, ਸੁਖਜੰਤ ਸਿੰਘ ਗਿੱਲ, ਮਨਿੰਦਰ ਸਿੰਘ ਗਿੱਲ, ਗੈਰੀ ਸਹੌਲੀ ਆਦਿ ਸਮੇਤ ਹੋਰ ਹਾਜ਼ਰ ਸਨ |