28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨੌਜਵਾਨ ਕਲੱਬ ਹੰਬੜਾਂ ਨੇ ਤਾਸ਼ ਸੀਪ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 28-05-2026
ਹੰਬੜਾਂ, 27 ਮਈ (ਮੇਜਰ ਹੰਬੜਾਂ)-ਨੌਜਵਾਨ ਕਲੱਬ ਹੰਬੜਾਂ ਵਲੋਂ ਤਾਸ਼ ਸ਼ੀਪ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ, ਸਰਪ੍ਰਸਤ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਪੰਚ ਅਵਤਾਰ ਸਿੰਘ ਭੰਦੋਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਦੇਰ ਸ਼ਾਮ ਤੱਕ ਚੱਲੇ ਤਾਸ਼ ਸ਼ੀਪ ਮੁਕਾਬਲਿਆਂ 'ਚ ਦਰਜਨਾਂ ਟੀਮਾਂ ਨੇ ਭਾਗ ਲਿਆ, ਜਿਸ ਵਿਚ ਤਾਸ਼ ਸ਼ੀਪ ਦੇ ਮਾਹਿਰ ਖਿਡਾਰੀ ਮਹਾਂ ਸਿੰਘ ਬਿੱਟੂ ਦੀ ਟੀਮ ਨੇ ਪਹਿਲਾ ਸਥਾਨ, ਜੱਗਾ ਸਿੰਘ ਹੰਬੜਾਂ ਦੀ ਟੀਮ ਨੇ ਦੂਸਰਾ, ਸੁਖਦੇਵ ਸਿੰਘ ਦੀ ਟੀਮ ਨੇ ਤੀਸਰਾ ਅਤੇ ਛਿੰਦਾ ਸਿੰਘ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ | ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਿਹਾ ਕਿ ਨੌਜਵਾਨਾਂ ਵਲੋਂ ਕਰਵਾਏ ਗਏ ਟੂਰਨਾਮੈਂਟ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਪ੍ਰਧਾਨ ਹੰਬੜਾਂ, ਸਾਬਕਾ ਸਰਪੰਚ ਜੱਗਾ, ਸਰਪ੍ਰਸਤ ਗਿੱਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ, ਨੰਬਰਦਾਰ ਬਲਵੀਰ ਸਿੰਘ ਕਲੇਰ, ਪੰਚ ਭੰਦੋਲ, ਸਾਬਕਾ ਸਰਪੰਚ ਸਰਬਜੀਤ ਸਿੰਘ ਕਾਲਾ ਵਲੋਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਇਸ ਮੌਕੇ ਪੰਚ ਹਰਜਿੰਦਰ ਸਿੰਘ ਸਨੀ, ਗੁਰਪ੍ਰੀਤ ਸਿੰਘ ਪੀਤਾ, ਜਸਪਾਲ ਸਿੰਘ ਪਾਲਾ, ਜਸਵੰਤ ਸਿੰਘ ਧਾਲੀਵਾਲ, ਜਸਵੀਰ ਸਿੰਘ, ਦਵਿੰਦਰ ਸਿੰਘ ਸਿੱਧੂ, ਅਮਰਜੀਤ ਸਿੰਘ ਧਾਲੀਵਾਲ, ਗੁਰਦਿੱਤ ਸਿੰਘ ਸੱਲ੍ਹਣ, ਸੰਦੀਪ ਸਿੰਘ ਕਲੇਰ, ਕੁਲਦੀਪ ਸਿੰਘ ਸੋਨੀ ਕਲੇਰ, ਨਵਦੀਪ ਸਿੰਘ ਨਵੀ ਧਾਲੀਵਾਲ, ਲਖਵੀਰ ਸਿੰਘ, ਮੋਹਣ ਸਿੰਘ ਹੰਬੜਾਂ, ਚੈਂਚਲ ਸਿੰਘ ਕਲੇਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਦੀਆਂ ਸੜਕਾਂ ਸੀਵਰੇਜ ਦੇ ਗੰਦੇ ਪਾਣੀ ਨਾਲ ਢਕੀਆਂ! ਅਗਲੀ ਖ਼ਬਰ ਜਗਰਾਉਂ ਨਗਰ ਕੌਂਸਲ ਚੋਣਾਂ 'ਚ 23 ਵਾਰਡਾਂ 'ਚ ਪੋਲ ਹੋਈਆਂ ਵੋਟਾਂ ਦਾ ਵੇਰਵਾ
Ad Position 24