27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਖ਼ਾਲਸਾ ਕਾਲਜ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਪਹਿਲੇ ਸਥਾਨ ਕੀਤੇ ਹਾਸਿਲ

Ad Position 21
No active advertisement
ਅਜੀਤ ਡੈਸਕ 28-05-2026
ਚੌਂਕੀਮਾਨ, 27 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਐੱਸ.ਸੀ./ਬੀ.ਐੱਡ ਚਾਰ ਸਾਲ ਇੰਟੀਗ੍ਰੇਟਿਡ ਕੋਰਸ ਦੇ ਐਲਾਨੇ ਗਏ ਨਤੀਜਿਆ ਵਿਚ ਸ੍ਰੀ ਗੁਰੂ ਹ ਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਮੁਸਕਾਨ ਗਾਬਾ ਨੇ ਯੂਨੀਵਰਸਿਟੀ ਮੈਰਿਟ ਲਿਸਟ ਵਿਚ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਏਕਸਪ੍ਰੀਤ ਕੌਰ ਨੇ 82.79 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਬੀ.ਐੱਸ.ਸੀ./ਬੀ.ਐੱਡ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਕੋਮਲ ਨੇ 87.76 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਬੀ.ਏ./ਬੀ.ਐੱਡ ਪੰਜਵਾਂ ਸਮੈਸਟਰ ਅਤੇ ਬੀ.ਐੱਸ./ਬੀ.ਐੱਡ ਤੀਸਰੇ ਅਤੇ ਪੰਜਵੇਂ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਪ੍ਰਾਪਤੀ ਲਈ ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਵਲੋਂ ਪ੍ਰਾਪਤ ਪੁਜੀਸ਼ਨਾਂ ਸੰਸਥਾ ਦਾ ਮਾਣ ਵਧਾਉਂਦੀਆਂ ਹਨ ਅਤੇ ਹੋਰਨਾਂ ਵਿਦਿਆਰਥਣਾਂ ਲਈ ਪ੍ਰੇਰਨਾਸ੍ਰੋਤ ਬਣਦੀਆਂ ਹਨ | ਉਨ੍ਹਾਂ ਨੇ ਵਿਦਿਆਰਥਣਾਂ, ਸਮੂਹ ਸਟਾਫ਼ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਵੱਡਾ ਮਾਅਰਕਾ ਮਾਰਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗਰੇਵਾਲ ਭਰਾਵਾਂ ਨੂੰ ਸਦਮਾ, ਮਾਤਾ ਪ੍ਰੀਤਮ ਕੌਰ ਦਾ ਦਿਹਾਂਤ
Ad Position 24