ਹਲਵਾਰਾ, 27 ਮਈ (ਮਨਦੀਪ ਸਿੰਘ ਉੱਭੀ)-ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਪੱਖੋਵਾਲ ਰੋਡ ਹਲਵਾਰਾ ਦੀ ਬਾਰ੍ਹਵੀਂ ਜਮਾਤ ਸੀ.ਬੀ.ਐੱਸ.ਈ. ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ | ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਦੀ ਸਰਬਪ੍ਰਸਤੀ ਹੇਠ ਚੱਲ ਰਹੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਮੱਲਾਂ ਮਾਰੀਆਂ | ਬਾਰ੍ਹਵੀਂ ਜਮਾਤ ਦੇ ਕਾਮਰਸ ਦੇ ਵਿਦਿਆਰਥੀ ਜਿਸ ਵਿਚ ਸਿਮਰਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਖੁਸ਼ਪ੍ਰੀਤ ਸਿੰਘ ਨੇ ਦੂਜਾ ਸਥਾਨ, ਅਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਵਿਚ ਸੁਰਿੰਦਰ ਸਿੰਘ ਨੇ ਪਹਿਲਾ ਸਥਾਨ, ਹਰਕੀਰਤ ਸਿੰਘ ਨੇ ਦੂਜਾ, ਗੁਰਕਮਲ ਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਦਸਵੀਂ ਕਲਾਸ ਵਿਚ ਵੀ ਦਿਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਤੇ ਗੁਰਮੀਤ ਕੌਰ ਨੇ ਦੂਜਾ ਸਥਾਨ ਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਨ 'ਤੇ ਸਕੂਲ ਦੇ ਚੇਅਰਮੈਨ ਧਰਮਿੰਦਰ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਇਸ ਸਮੇਂ ਪਿ੍ੰਸੀਪਲ ਨਰਿੰਦਰ ਕੌਰ ਅਤੇ ਉਨ੍ਹਾਂ ਤੋਂ ਇਲਾਵਾ ਬਾਕੀ ਅਧਿਆਪਕ ਰਾਜਦੀਪ ਕੌਰ, ਪ੍ਰਵੀਨ ਮਸੀਹ, ਮਨਦੀਪ ਕੌਰ, ਕਿਰਨ ਕੌਰ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਆਕਾਸ਼ਦੀਪ ਕੌਰ, ਰਣਜੀਤ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ, ਸੁਖਜਿੰਦਰ ਕੌਰ, ਨਵਜੋਤ ਕੌਰ, ਗਗਨਦੀਪ ਕੌਰ, ਰਮਨਦੀਪ ਕੌਰ, ਸੁਖਜਿੰਦਰ ਕੌਰ ਆਦਿ ਹਾਜ਼ਰ ਸਨ |