ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤਿਆਂ ਦੀ ਬਹਾਲੀ ਲਈ ਸੰਘਰਸ਼ ਕਰ ਰਹੇ 'ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ ਪੰਜਾਬ' ਵਲੋਂ 31 ਮਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਪੱਧਰ 'ਤੇ ਅਧਿਆਪਕਾਂ ਦੀ ਲਾਮਬੰਦੀ ਕੀਤੀ ਗਈ | ਇਸ ਸਬੰਧੀ ਬਲਾਕ ਸਿੱਧਵਾਂ ਬੇਟ-2 ਅਧੀਨ ਵੱਖ-ਵੱਖ ਸਕੂਲਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਦੀ ਅਗਵਾਈ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਅਤੇ ਉੱਪ ਪ੍ਰਧਾਨ ਬਲਵੀਰ ਸਿੰਘ ਬਾਸੀਆਂ ਨੇ ਕੀਤੀ | ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 18 ਫ਼ੀਸਦੀ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇਂਡੂ ਭੱਤਾ ਅਤੇ ਹੋਰ 37 ਕਿਸਮ ਦੇ ਭੱਤਿਆਂ ਦੀ ਬਹਾਲੀ ਲਈ ਸੰਯੁਕਤ ਮੋਰਚੇ ਵਲੋਂ 31 ਮਈ ਨੂੰ ਮੋਹਾਲੀ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਰੈਲੀ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਵੀ ਕੀਤਾ ਜਾਵੇਗਾ | ਇਸ ਮੌਕੇ ਅਰਸ਼ਦੀਪ ਸਿੰਘ ਸਵੱਦੀ, ਅਨਿਲ ਕੁਮਾਰ ਘਮਨੇਵਾਲ, ਸ਼ੁਭਮ ਆਲੀਵਾਲ, ਲਵਦੀਪ ਕੌਰ, ਅਮਨਪ੍ਰੀਤ ਕੌਰ, ਸੰਦੀਪ ਕੌਰ, ਦਿਲਪ੍ਰੀਤ ਕੌਰ ਅਤੇ ਨਿਸ਼ਾ ਰਾਣੀ ਵੀ ਹਾਜ਼ਰ ਸਨ |