ਸਿੱਧਵਾਂ ਬੇਟ, 27 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਵਿਖੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਦੀ ਦਿਸ਼ਾ-ਨਿਰਦੇਸ਼ 'ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਗੁਲਵੰਤ ਸਿੰਘ ਭੁੱਲਰ ਸਾਬਕਾ ਸਰਪੰਚ ਨੇ ਪਿੰਡ ਦੇ ਲੋੜਵੰਦ ਲੋਕਾਂ ਨੂੰ ਰਸੋਈ ਕਿੱਟਾਂ ਦੀ ਵੰਡ ਕਰਨ ਸਮੇਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ, ਉੱਥੇ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਵੀ ਸਾਰੀਆਂ ਸੁੱਖ ਸਹੂਲਤਾਂ ਦੇ ਰਹੀ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਵਿਚ ਮੁੜ 'ਆਪ' ਦੀ ਹੀ ਸਰਕਾਰ ਬਣਟਗੀ | ਇਸ ਮੌਕੇ ਸਾਬਕਾ ਸਰਪੰਚ ਬਲਦੇਵ ਸਿੰਘ, ਗੁਰਵੀਰ ਸਿੰਘ ਛੀਨਾਂ, ਰਵਿੰਦਰ ਸਿੰਘ ਰਵੀ, ਗੁਰਵੀਰ ਸਿੰਘ, ਅਮਰੀਕ ਸਿੰਘ, ਹਰਬਖਸਿੰਦ ਸਿੰਘ, ਤੇਜਪਾਲ ਸਿੰਘ, ਮਨਿੰਦਰ ਸਿੰਘ, ਹਰਵਿੰਦਰ ਸਿੰਘ, ਕਰਨੈਲ ਸਿੰਘ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਕੌਰ ਆਦਿ ਨੇ ਵੀ ਮਾਨ ਸਰਕਾਰ ਦਾ ਧੰਨਵਾਦ ਕੀਤਾ |