27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਲੋਕਾਂ ਅਤੇ ਕਿਸਾਨਾਂ 'ਤੇ ਵਧ ਰਿਹਾ ਆਰਥਿਕ ਬੋਝ-ਸੰਧੂ/ਈਸੇਵਾਲ/ਸੇਖੋਂ

Ad Position 21
No active advertisement
ਅਜੀਤ ਡੈਸਕ 28-05-2026
ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਵਪਾਰੀਆਂ ਦੀਆਂ ਮੁਸ਼ਕਿਲਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ | ਪੱਛਮੀ ਏਸ਼ੀਆ 'ਚ ਚੱਲ ਰਹੇ ਤਣਾਅ ਅਤੇ ਕੱਚੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਚੱਲਦਿਆਂ ਤੇਲ ਕੰਪਨੀਆਂ ਵਲੋਂ ਕੀਤੇ ਜਾ ਰਹੇ ਵਾਧਿਆਂ ਨੇ ਲੋਕਾਂ ਦੀਆਂ ਜੇਬਾਂ 'ਤੇ ਵੱਡਾ ਅਸਰ ਪਾਇਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਅਤੇ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਰ-ਵਾਰ ਕੀਤਾ ਜਾ ਰਿਹਾ ਵਾਧਾ ਮਹਿੰਗਾਈ ਨੂੰ ਹੋਰ ਤੇਜ਼ੀ ਨਾਲ ਵਧਾ ਰਿਹਾ ਹੈ | ਉਨ੍ਹਾਂ ਕਿਹਾ ਕਿ 15 ਮਈ ਤੋਂ ਲੈ ਕੇ ਹੁਣ ਤੱਕ ਕਈ ਵਾਰ ਕੀਮਤਾਂ ਵਿਚ ਵਾਧਾ ਹੋ ਚੁੱਕਾ ਹੈ ਅਤੇ ਕੁੱਲ ਮਿਲਾ ਕੇ ਲਗਭਗ 7.50 ਰੁਪਏ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਖੇਤੀਬਾੜੀ ਦਾ ਖਰਚਾ ਕਾਫੀ ਵੱਧ ਗਿਆ ਹੈ | ਇਸ ਤੋਂ ਇਲਾਵਾ ਆਵਾਜਾਈ ਮਹਿੰਗੀ ਹੋਣ ਨਾਲ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਦੇ ਭਾਅ ਵੀ ਵਧ ਰਹੇ ਹਨ, ਜਿਸ ਨਾਲ ਆਮ ਪਰਿਵਾਰਾਂ ਦੇ ਘਰੇਲੂ ਬਜਟ ਡਗਮਗਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ 'ਤੇ ਲੱਗੇ ਵਾਧੂ ਟੈਕਸ ਘਟਾ ਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਹੋਰ ਵੱਧਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਕਾਫੀ ਗੰਭੀਰ ਹੋ ਸਕਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ 'ਆਪ' ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਡਾ. ਗਿੱਲ ਅਗਲੀ ਖ਼ਬਰ ਕੇਂਦਰ ਸਰਕਾਰ ਪੈਟਰੋਲਅਮ ਕੀਮਤਾਂ 'ਚ ਵਾਧੇ ਨੂੰ ਤੁਰੰਤ ਵਾਪਸ ਲਵੇ-ਤਲਵੰਡੀ/ਲਲਤੋਂ
Ad Position 24