27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ 'ਆਪ' ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਡਾ. ਗਿੱਲ

Ad Position 21
No active advertisement
ਅਜੀਤ ਡੈਸਕ 28-05-2026
ਚੌਂਕੀਮਾਨ, 27 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ 'ਚ 8 ਨਗਰ ਨਿਗਮਾਂ, 75 ਨਗਰ ਕੌਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਸਾਨਦਾਰ ਜਿੱਤ ਪ੍ਰਾਪਤ ਕਰੇਗੀ, ਜਿਸ ਦਾ ਕਾਰਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਨੂੰ ਦਿੱਤੀਆਂ ਸਹੂਲਤਾਂ ਤੇ ਸੂਬੇ ਨੂੰ ਆਰਥਿਕ ਪੱਖੋ ਮਜ਼ਬੂਤ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕੀਤਾ ਤੇ ਕਿਹਾ ਕਿ ਸੂਬੇ ਦੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟ ਹਨ ਤੇ ਜੋ ਵੀ ਕੰਮ ਸਰਕਾਰ ਨੇ ਕੀਤੇ ਹਨ ਉਹ ਸਭ ਦੇ ਸਾਹਮਣੇ ਹਨ ਤੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ | ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਦੁਬਾਰਾ ਬਣੇਗੀ, ਜਿਸ ਦਾ ਕਾਰਨ ਸੂਬੇ ਦਾ ਕੀਤਾ ਸਰਵਪੱਖੀ ਵਿਕਾਸ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਆਰ.ਪੀ. ਚੋਪੜਾ ਦੀ ਯਾਦ 'ਚ ਠੰਢੇ-ਮਿੱਠੇ ਜਲ ਦੀ ਛਬੀਲ ਤੇ ਕੁਲਚਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਲੋਕਾਂ ਅਤੇ ਕਿਸਾਨਾਂ 'ਤੇ ਵਧ ਰਿਹਾ ਆਰਥਿਕ ਬੋਝ-ਸੰਧੂ/ਈਸੇਵਾਲ/ਸੇਖੋਂ
Ad Position 24