27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਵਿਖੇ ਇਨਵੈਸਚਰ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 28-05-2026
ਹੰਬੜਾਂ, 27 ਮਈ (ਮੇਜਰ ਹੰਬੜਾਂ)-ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਵਲੋਂ ਸੈਸ਼ਨ 2026-27 ਲਈ ਇਨਵੈਸਚਰ ਸਮਾਰੋਹ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਅਗਵਾਈ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ | ਸਮਾਰੋਹ ਵਿਚ ਸਕੂਲ ਦੇ ਪਿ੍ੰਸੀਪਲ ਡਾ. ਕਨਿਕਾ ਸੱਚਦੇਵਾ, ਅਧਿਆਪਕਾਂ, ਅਨੁਸ਼ਾਸਨ ਇੰਚਾਰਜ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਕਾਰਜਕ੍ਰਮ ਦੀ ਸ਼ੁਰੂਆਤ ਰਵਾਇਤੀ ਦੀਪ ਪ੍ਰਜਵਲਨ ਨਾਲ ਹੋਈ | ਪਿ੍ੰਸੀਪਲ ਡਾ: ਕਨਿਕਾ ਸੱਚਦੇਵਾ ਅਤੇ ਅਧਿਆਪਕਾਂ ਵਲੋਂ ਦੀਵਾ ਜਲਾ ਕੇ ਸਮਾਰੋਹ ਦਾ ਸ਼ੁਭ ਆਰੰਭ ਕੀਤਾ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੂਹਾਨੀ ਸ਼ਬਦ ਗਾਇਨ ਪੇਸ਼ ਕੀਤਾ ਗਿਆ, ਜਿਸ ਨੇ ਸਮੂਹ ਮਾਹੌਲ ਨੂੰ ਆਧਿਆਤਮਿਕ ਅਤੇ ਪ੍ਰੇਰਣਾਦਾਇਕ ਬਣਾ ਦਿੱਤਾ | ਸਮਾਰੋਹ ਦੌਰਾਨ ਨਵੀਂ ਚੁਣੀ ਗਈ ਵਿਦਿਆਰਥੀ ਕੌਂਸਲ ਦਾ ਸਨਮਾਨ ਕੀਤਾ ਗਿਆ | ਹੈੱਡ ਬੁਆਏ, ਹੈੱਡ ਗਰਲ, ਹਾਊਸ ਕਪਤਾਨ ਅਤੇ ਉੱਪ ਕਪਤਾਨ ਨੂੰ ਬੈਜ ਅਤੇ ਸੈਸ਼ੇ ਪਹਿਨਾ ਕੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ, ਅਨੁਸ਼ਾਸਨ ਕਾਇਮ ਰੱਖਣ ਅਤੇ ਆਪਣੇ ਫਰਜ਼ ਨਿਭਾਉਣ ਦੀ ਸਹੁੰ ਚੁੱਕੀ | ਪਿ੍ੰਸੀਪਲ ਡਾ: ਕਨਿਕਾ ਸੱਚਦੇਵਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਕ ਚੰਗਾ ਨੇਤਾ ਹਮੇਸ਼ਾਂ ਸੱਚਾਈ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਦਾ ਹੈ | ਉਨ੍ਹਾਂ ਨੇ ਨਵੀਂ ਕੌਂਸਲ ਨੂੰ ਸਕੂਲ ਦੀ ਸ਼ਾਨ ਨੂੰ ਹੋਰ ਉੱਚਾਈਆਂ ਤੱਕ ਲਿਜਾਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਜਗਰਾਉਂ 'ਚ ਬਰਤਨ ਬੈਂਕ ਦੇ ਦਫ਼ਤਰ ਦਾ ਹੋਇਆ ਉਦਘਾਟਨ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਨਤੀਜੇ ਕੱਲ੍ਹ-ਆਰ.ਓ. ਚੋਪੜਾ
Ad Position 24