27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਿਛਲੇ 5 ਸਾਲਾਂ ਤੋਂ ਲੰਬਿਤ ਪਈਆਂ 5 ਹਜ਼ਾਰ ਤੋਂ ਵਧੇਰੇ ਸ਼ਿਕਾਇਤਾਂ ਦੀ ਜਾਂਚ ਪੜਤਾਲ ਕਰ ਕੇ ਜਲਦੀ ਨਿਪਟਾਰਾ ਕੀਤਾ ਜਾਵੇਗਾ-ਗੜ੍ਹੀ

Ad Position 21
No active advertisement
ਅਜੀਤ ਡੈਸਕ 28-05-2026
ਮਲੌਦ, 27 ਮਈ (ਸਹਾਰਨ ਮਾਜਰਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ 'ਆਪ' ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਅਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਦੀ ਹਾਜ਼ਰੀ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀ ਲੋਕਾਂ ਦੀ ਸਭ ਤੋਂ ਵੱਧ ਗਿਣਤੀ ਲਗਭਗ 35 ਪ੍ਰਤੀਸ਼ਤ ਆਬਾਦੀ ਪੰਜਾਬ ਵਿੱਚ ਹੈ | ਉਹ ਸੂਬਾ ਸਰਕਾਰ ਦੇ ਧੰਨਵਾਦੀ ਹਨ ਕਿ ਇੰਨੀ ਵੱਡੀ ਆਬਾਦੀ ਵਾਲੇ ਸੂਬੇ ਵਿਚ ਮੈਨੂੰ ਅਨੁਸੂਚਿਤ ਜਾਤੀ ਕਮਿਸ਼ਨ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਗੜ੍ਹੀ ਨੇ ਕਿਹਾ ਕਿ ਅਸੀਂ ਭਾਰਤੀ ਸੰਵਿਧਾਨ ਦੀਆਂ ਨੀਤੀਆਂ ਨੂੰ ਹਰ ਦਹਿਲੀਜ਼ ਤੱਕ ਪਹੁੰਚਾ ਰਹੇ ਹਾਂ | ਉਨ੍ਹਾਂ ਕਿਹਾ ਕਿ ਬਾਬਾ ਅੰਬੇਡਕਰ ਸਾਹਿਬ ਦੀ ਸੋਚ ਨੂੰ ਅਤੇ ਸੰਵਿਧਾਨ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੱਡੀ ਲਾਮਬੰਦੀ ਕਰਨੀ ਜ਼ਰੂਰੀ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਪਿਛਲੇ 5 ਸਾਲਾਂ ਤੋਂ ਲੰਬਿਤ ਪਈਆਂ ਕਰੀਬ 5 ਹਜ਼ਾਰ ਤੋਂ ਵਧੇਰੇ ਸ਼ਿਕਾਇਤਾਂ ਦੀ ਜਾਂਚ ਪੜਤਾਲ ਕਰ ਕੇ ਜਲਦੀ ਨਿਪਟਾਰਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼-ਸਾਬਕਾ ਸਰਪੰਚ ਆੜ੍ਹਤੀ ਸੁਖਦੇਵ ਸਿੰਘ ਝੱਜ ਵਲੀਪੁਰ ਕਲਾਂ ਵਾਲੇ (ਹੰਬੜਾਂ) ਅਗਲੀ ਖ਼ਬਰ ਇਸ ਵਾਰ ਦੋਰਾਹਾ ਨਗਰ ਕੌਂਸਲ ਦੇ ਚੋਣ ਨਤੀਜੇ ਹੋਣਗੇ ਦਿਲਚਸਪ
Ad Position 24