05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਨਗਰ ਅੱਬੂਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਤਾ ਜਸਵਿੰਦਰ ਕੌਰ ਖੈਹਿਰਾ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 30-05-2026
ਸਿੱਧਵਾਂ ਬੇਟ, 29 ਮਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਖੈਹਿਰਾ ਸਾਬਕਾ ਸਰਪੰਚ ਅੱਬੂਪੁਰਾ, ਬਲਜੀਤ ਸਿੰਘ ਖੈਹਿਰਾ ਅਤੇ ਮਰਹੂਮ ਦਲਜੀਤ ਸਿੰਘ ਖੈਹਿਰਾ ਦੇ ਸਤਿਕਾਰਯੋਗ ਮਾਤਾ ਜਸਵਿੰਦਰ ਕੌਰ ਖੈਹਿਰਾ ਪਤਨੀ ਸਵ: ਜਗਤਾਰ ਸਿੰਘ ਜਿੰਨ੍ਹਾਂ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਯਾਦ ਵਿਚ ਅੱਜ ਨਗਰ ਅੱਬੂਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਭਾਈ ਰਮਨਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜੱਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਅੰਤਿਮ ਅਰਦਾਸ ਉਪਰੰਤ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸਰਪੰਚ ਪਰਮਿੰਦਰ ਸਿੰਘ ਟੂਸਾ ਨੇ ਆਖਿਆ ਕਿ ਇਕ ਮਾਂ ਦਾ ਪਿਆਰ ਬੱਚਿਆਂ ਲਈ ਇਕ ਸੰਘਣੇ ਬੋਹੜ ਦੀ ਛਾਂ ਵਰਗਾ ਹੁੰਦਾ ਹੈ, ਜਿਸ ਦਾ ਪਤਾ ਇਨਸਾਨ ਨੂੰ ਬਾਅਦ ਵਿਚ ਲੱਗਦਾ ਹੈ | ਅੰਤਿਮ ਅਰਦਾਸ ਵਿਚ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੀਨੀਅਰ ਕਾਂਗਰਸੀ ਆਗੂ ਕਰਨਜੀਤ ਸਿੰਘ ਸੋਨੀ ਗਾਲਿਬ, ਚੇਅਰਮੈਨ ਬਲੌਰ ਸਿੰਘ ਮੁੱਲਾਪੁਰ, ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ, ਕਾਂਗਰਸੀ ਆਗੂ ਸੁਰੇਸ ਕੁਮਾਰ ਗਰਗ, ਸਰਪੰਚ ਗੁਰਮੀਤ ਸਿੰਘ, ਦਰਸਨ ਸਿੰਘ ਭੂੰਦੜੀ, ਦਲਜੀਤ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਕਿਸਾਨ ਆਗੈ ਜੋਗਿੰਦਰ ਸਿੰਘ ਢਿੱਲੋਂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਅਮਨ ਥਿੰਦ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਸਾਬਕਾ ਸਰਪੰਚ ਜਗਜੀਤ ਸਿੰਘ ਤਿਹਾੜਾ, ਸਾਬਕਾ ਸਰਪੰਚ ਕੁਲਦੀਪ ਸਿੰਘ ਗਿੱਲ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਿੱਧੂ, ਸਰਪੰਚ ਜਸਵੀਰ ਸਿੰਘ ਜੱਸਾ, ਸਰਪੰਚ ਨਾਹਰ ਸਿੰਘ ਕੰਨੀਆਂ, ਸੁਖਦੇਵ ਸਿੰਘ ਖੈਹਿਰਾ, ਗੁਰਮੀਤ ਸਿੰਘ, ਦਰਸਨ ਸਿੰਘ, ਡਾ. ਕੁਲਵੰਤ ਸਿੰਘ, ਪਰਦੀਪ ਕੁਮਾਰ ਜਿੰਦਲ, ਅੰਮਿ੍ਤਪਾਲ ਸਿੰਘ ਤੋਂ ਇਲਾਵਾ ਕਈ ਹੋਰ ਪਿੰਡਾਂ ਦੇ ਸਰਪੰਚ, ਪੰਚ ਅਤੇ ਪਤਵੰਤੇ ਲੋਕਾਂ ਨੇ ਹਾਜ਼ਰੀ ਬਰਕੇ ਸਮੂਹ ਖੈਹਿਰਾ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਕੀਮਤਾਂ 'ਚ ਨਿਰੰਤਰ ਵਾਧੇ ਨੂੰ ਲੈ ਕੇ ਕਾਂਗਰਸ ਅੱਜ ਰੋਸ ਪ੍ਰਦਰਸ਼ਨ ਕਰੇਗੀ ਅਗਲੀ ਖ਼ਬਰ ਚੰਦਰੇ ਸੜਕੀ ਹਾਦਸੇ ਨੇ ਮਾਵਾਂ ਦੇ ਪੁੱਤ ਖੋਹੇ
Ad Position 24
No active advertisement