ਜੋਧਾਂ, 30 ਮਈ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੁੱਜਰਵਾਲ ਵਿਖੇ ਮੈਗਾ ਅਧਿਆਪਕ-ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ ਸਕੂਲ ਮੁਖੀ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਟਹਿਲ ਸਿੰਘ ਕੈਲੇ ਅਤੇ ਸਰਪੰਚ ਹਰਦੀਪ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਟਹਿਲ ਸਿੰਘ ਕੈਲੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ-ਮਾਪੇ ਮਿਲਣੀ ਪ੍ਰੋਗਰਾਮ ਬਹੁਤ ਵਧੀਆ ਉਪਰਾਲਾ ਹੈ, ਇਸ ਰਾਹੀਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਕਾਰਗੁਜ਼ਾਰੀ ਅਤੇ ਚਾਲ ਚਲਣ ਦਾ ਪਤਾ ਚੱਲਦਾ ਹੈ | ਕਈ ਬੱਚੇ ਪੜ੍ਹਾਈ ਅਤੇ ਖੇਡਾਂ ਆਦਿ ਵਿਚ ਕਮਜ਼ੋਰ ਹੁੰਦੇ ਹਨ, ਉਹ ਘਰ ਜਾ ਕੇ ਆਪਣੇ ਮਾਪਿਆਂ ਨੂੰ ਕੁਝ ਦੱਸ ਨਹੀਂ ਸਕਦੇ, ਪਰ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਹੀ ਜਾਣਕਾਰੀ ਮਿਲ ਜਾਂਦੀ ਹੈ¢ ਸਕੂਲ ਵਲੋਂ ਪੜ੍ਹਾਈ 'ਚ ਚੰਗੀ ਕਾਰਗੁਜ਼ਾਰੀ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਜਸਵਿੰਦਰ ਕੌਰ ਗਰੇਵਾਲ, ਗੁਰਦੀਪ ਸਿੰਘ ਸਹੌਲੀ, ਜਸਕਰਨ ਕੌਰ, ਸੰਤੋਸ਼ ਕੌਰ, ਲੇਖਕ ਜਗਦੇਵ ਸਿੰਘ, ਮਨਜੀਤ ਸਿੰਘ ਮੰਨਾ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |