17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਹਾਈ ਸਕੂਲ ਐਤੀਆਣਾ 'ਚ ਮੈਗਾ ਪੀ.ਟੀ.ਐੱਮ.

Ad Position 21
No active advertisement
ਅਜੀਤ ਡੈਸਕ 31-05-2026
ਹਲਵਾਰਾ, 30 ਮਈ (ਮਨਦੀਪ ਸਿੰਘ ਉੱਭੀ)-ਸਰਕਾਰੀ ਹਾਈ ਸਕੂਲ ਐਤੀਆਣਾ ਵਿਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਕੂਲ ਵਿਚ ਇਕ ਵਿਸ਼ੇਸ਼ ਮਾਪਿਆਂ ਦੀ ਮੈਗਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਦਾ ਕੰਮ ਪੂਰਾ ਕਰਨ ਵਾਸਤੇ ਸੌਂਹ ਚੁਕਾਈ ਗਈ | ਸਾਰੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵਲੋਂ ਨੀਤੀ ਅਯੋਗ ਦੀ ਰਿਪੋਰਟ ਅਨੁਸਾਰ ਸਰਕਾਰੀ ਸਕੂਲ ਦੀ ਵਧੀਆ ਗੁਣਵੰਤਾ ਕਾਰਨ ਪ੍ਰਸੰਸਾ ਪੱਤਰ ਦਿੱਤੇ ਨਾਲ ਹੀ ਦੋ ਵਿਦਿਆਰਥੀਆਂ ਨੂੰ ਨੈਸ਼ਨਲ ਮੈਰਿਟ ਕੰਮ ਮੀਨਜ ਸਕੀਮ (ਐੱਨ.ਐੱਮ.ਐੱਮ.ਐੱਸ) ਅਧੀਨ ਵਜੀਫ਼ੇ ਅਤੇ ਸਰਟੀਫਿਕੇਟ ਦਿੱਤੇ ਗਏ ਛੇਵੀਂ ਤੋਂ ਦਸਵੀਂ ਕਲਾਸ ਵਿਚ ਪਹਿਲੀ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਤੌਰ 'ਤੇ ਸਰਟੀਫਿਕੇਟ ਵੀ ਦਿੱਤੇ ਗਏ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਸਮੇਂ ਸਕੂਲ ਦੀ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਆਏ ਮਾਪਿਆਂ ਦਾ ਧੰਨਵਾਦ ਕੀਤਾ | ਇਸ ਸਮਾਗਮ ਦੌਰਾਨ ਸਾਬਕਾ ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਇੰਦਰਜੀਤ ਸਿੰਘ ਸਿੱਧੂ ਪ੍ਰਧਾਨ, ਹਰਜਿੰਦਰ ਸਿੰਘ ਨੰਬਰਦਾਰ, ਰਛਵਿੰਦਰ ਸਿੰਘ ਘੋਲਾ, ਸੁਖਵਿੰਦਰ ਸਿੰਘ, ਕਰਮਜੀਤ ਕੌਰ, ਗੁਰਪ੍ਰੀਤ ਸਿੰਘ, ਧਰਮਜੀਤ ਸਿੰਘ, ਗੁਰਮਿੰਦਰ ਸਿੰਘ, ਹਰਦੇਵ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਕੌਰ, ਕਰਮਜੀਤ ਕੌਰ, ਸੁਰਿੰਦਰ ਕੌਰ, ਮਹਿੰਦਰ ਸਿੰਘ ਸਾਰੇ ਅਧਿਆਪਕ ਅਤੇ ਐੱਸ.ਐੱਮ.ਸੀ ਕਮੇਟੀ ਦੇ ਚੇਅਰਮੈਨ ਸ਼ਰਨਜੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ ਭਗਵੰਤ ਮਾਨ ਸਰਕਾਰ ਨਾਲ ਡਟ ਕੇ ਖੜ੍ਹੇ -ਬਾਸੀਆਂ/ਨੰਬਰਦਾਰ ਤਲਵੰਡੀ/ਸੇਖੂਪੁਰਾ <br/> ਅਗਲੀ ਖ਼ਬਰ ਕਾਂਗਰਸ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਧਾਲੀਵਾਲ ਦੀ ਅਗਵਾਈ 'ਚ ਲੱਡੂ ਵੰਡੇ <br/>
Ad Position 24