ਚੌਂਕੀਮਾਨ, 30 ਮਈ (ਤੇਜਿੰਦਰ ਸਿੰਘ ਚੱਢਾ)-ਸਥਾਨਕ ਸਰਕਾਰਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕ ਸੂਬੇ ਦੀ ਭਗਵੰਤ ਮਾਨ ਸਰਕਾਰ ਨਾਲ ਡੱਟ ਕੇ ਖੜ੍ਹੇ ਹਨ ਤੇ ਦੂਜੀਆਂ ਵਿਰੋਧੀ ਪਾਰਟੀਆਂ ਨੂੰ ਨਕਾਰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਆਗੂ ਬੇਅੰਤ ਸਿੰਘ ਬਾਸੀਆਂ ਬੇਟ, ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਖੁਰਦ ਤੇ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਨੇ ਕੀਤਾ ਤੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਮੋਹਰ ਲਗਾਈ ਹੈ ਤੇ ਸੂਬਾ ਸਰਕਾਰ 'ਤੇ ਵਿਸ਼ਵਾਸ ਕਰਦਿਆਂ ਇਹ ਸ਼ਾਨਦਾਰ ਜਿੱਤ ਦਿਵਾਈ ਹੈ | ਉਕਤ ਆਗੂਆਂ ਨੇ ਕਿਹਾ ਕਿ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਇਹ ਦਿਖਾ ਦਿੱਤਾ ਹੈ ਕੇ ਲੋਕ 2027 ਵਿਚ ਮੁੜ ਤੋਂ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਕਮਾਂਡ ਦੇਣ ਲਈ ਤਿਆਰ-ਬਰ-ਤਿਆਰ ਬੈਠੇ ਹਨ |