16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੀ.ਸੀ.ਟੀ.ਵੀ. ਤੇ ਰੈਕੀ ਨੇ ਖੋਲ੍ਹਿਆ ਲੁੱਟ ਦਾ ਭੇਤ, ਬੱਧਨੀ ਕਲਾਂ ਦੇ ਤਿੰਨ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਜਗਰਾਉਂ, 31 ਮਈ (ਸ਼ਮਸ਼ੇਰ ਸਿੰਘ ਗਾਲਿਬ)- ਕੱਚਾ ਮਲਕ ਰੋਡ ਸਥਿਤ ਫੈਂਸੀ ਕੰਡਾ ਜ਼ਿਊਲਰ ਦੇ ਸ਼ੋਅਰੂਮ ਵਿਚ 28 ਮਈ ਨੂੰ ਹੋਈ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਜਗਰਾਉਂ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਇਸ ਮਾਮਲੇ ਵਿਚ ਸ਼ਾਮਿਲ ਤਿੰਨਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਥਾਣਾ ਸਿਟੀ ਜਗਰਾਉਂ ਦੇ ਏ.ਐੱਸ.ਆਈ ਨਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਮਈ ਦੀ ਸ਼ਾਮ ਕਰੀਬ 7 ਵਜੇ ਤਿੰਨ ਹਥਿਆਰਬੰਦ ਨੌਜਵਾਨ ਫੈਂਸੀ ਕੰਡਾ ਜ਼ਿਊਲਰ ਦੇ ਸ਼ੋਅਰੂਮ ਵਿਚ ਦਾਖ਼ਲ ਹੋਏ | ਉਸ ਵੇਲੇ ਦੁਕਾਨ ਮਾਲਕ ਅਸ਼ੋਕ ਕੁਮਾਰ ਇਕ ਗਾਹਕ ਨੂੰ ਸੋਨੇ ਅਤੇ ਚਾਂਦੀ ਦੀਆਂ ਚੇਨਾਂ ਵਿਖਾ ਰਿਹਾ ਸੀ | ਸ਼ੱਕੀ ਹਾਲਾਤਾਂ ਨੂੰ ਭਾਂਪਦਿਆਂ ਦੁਕਾਨਦਾਰ ਨੇ ਕੁਝ ਗਹਿਣੇ ਆਪਣੀ ਜੇਬ ਵਿੱਚ ਪਾ ਲਏ, ਪਰ ਲੁਟੇਰਿਆਂ ਨੇ ਅੰਦਰ ਦਾਖਲ ਹੁੰਦਿਆਂ ਹੀ ਗਾਹਕ ਅਤੇ ਦੁਕਾਨਦਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਮੁਲਜ਼ਮਾਂ ਨੇ ਦੁਕਾਨਦਾਰ ਦੀ ਜੇਬ ਵਿਚੋਂ ਸੋਨੇ ਦੀ ਚੇਨ ਖੋਹ ਲਈ, ਜਦਕਿ ਤੀਜੇ ਸਾਥੀ ਨੇ ਸ਼ੋਰੂਮ ਅੰਦਰੋਂ ਚਾਂਦੀ ਦੇ ਗਹਿਣਿਆਂ ਨਾਲ ਭਰੇ ਤਿੰਨ ਡੱਬੇ, ਜਿਨ੍ਹਾਂ ਦਾ ਵਜ਼ਨ ਕਰੀਬ ਇਕ ਕਿਲੋ ਸੀ, ਚੁੱਕ ਲਏ ਅਤੇ ਤਿੰਨੇ ਮੌਕੇ ਤੋਂ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਸ਼ੋਅਰੂਮ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਸੀ | ਦੁਕਾਨ ਮਾਲਕ ਅਸ਼ੋਕ ਕੁਮਾਰ ਦੀ ਸ਼ਿਕਾਇਤ ‘ਤੇ ਅਣ-ਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ | ਸੀ.ਸੀ.ਟੀ.ਵੀ. ਫੁਟੇਜ਼ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ | ਏ.ਐੱਸ.ਆਈ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲੁੱਟ ਵਿਚ ਸ਼ਾਮਿਲ ਤਿੰਨੇ ਨੌਜਵਾਨ ਮੋਟਰਸਾਈਕਲ ‘ਤੇ ਮੋਗਾ ਵਾਲੇ ਪਾਸੇ ਤੋਂ ਜਗਰਾਉਂ-ਡੱਲਾ ਰੋਡ ਵੱਲ ਆ ਰਹੇ ਹਨ | ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਗਈ | ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਮੋਟਰਸਾਈਕਲ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਡੱਲਾ ਸੇਮ ਦੇ ਗਲਿਆਰੇ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਟਕਰਾ ਗਿਆ, ਜਿਸ ਕਾਰਨ ਤਿੰਨੇ ਹੇਠਾਂ ਡਿੱਗ ਪਏ | ਹਾਦਸੇ ਦੌਰਾਨ ਕਮਲਦੀਪ ਸਿੰਘ ਦੀ ਇਕ ਲੱਤ ਅਤੇ ਤਰਲੋਕ ਸਿੰਘ ਦੀ ਬਾਂਹ ਟੁੱਟ ਗਈ | ਪੁਲਿਸ ਨੇ ਮੌਕੇ ‘ਤੇ ਹੀ ਤਿੰਨਾਂ ਨੂੰ ਕਾਬੂ ਕਰ ਲਿਆ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਰਲੋਕ ਸਿੰਘ, ਕਮਲਦੀਪ ਸਿੰਘ ਅਤੇ ਜਸਕਰਨ ਸਿੰਘ ਵਾਸੀ ਬਧਨੀ ਕਲਾਂ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ | ਪੁਲਿਸ ਅਧਿਕਾਰੀ ਅਨੁਸਾਰ ਮੁੱਢਲੀ ਪੁੱਛਗਿੱਛ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਾਰਦਾਤ ਤੋਂ ਪਹਿਲਾਂ ਸ਼ੋਅਰੂਮ ਦੀ ਰੈਕੀ ਕੀਤੀ ਸੀ ਅਤੇ ਯੋਜਨਾਬੱਧ ਢੰਗ ਨਾਲ ਲੁੱਟ ਨੂੰ ਅੰਜ਼ਾਮ ਦਿੱਤਾ | ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਲੁੱਟੇ ਗਏ ਗਹਿਣਿਆਂ ਦੀ ਬਰਾਮਦਗੀ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੁਰਜ ਹਕੀਮਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸੰਗਤਾਂ ਦਾ ਜਥਾ... ਅਗਲੀ ਖ਼ਬਰ ਮੁਲਾਜ਼ਮਾਂ ਦਾ ਡੀ. ਏ. ਹੜੱਪ ਕਰਨ ਵਾਲੀ ਪੰਜਾਬ ਸਰਕਾਰ ਬੇਨਕਾਬ
Ad Position 24