ਭੂੰਦੜੀ, 31 ਮਈ (ਕੁਲਦੀਪ ਸਿੰਘ ਮਾਨ) � ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਰੀਬ ਸਵਾ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨੂੰ ਉਮੀਦਾਂ ਮੁਤਾਬਕ ਸਹੂਲਤਾਂ ਨਹੀਂ ਮਿਲੀਆਂ, ਜਿਸ ਕਾਰਨ ਹਰ ਵਰਗ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਪੰਜਾਬ ਦੀ ਜਨਤਾ ਹੁਣ ਬਦਲਾਅ ਦੀ ਉਡੀਕ ਕਰ ਰਹੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵੱਲ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੀ ਹੈ। ਇਹ ਵਿਚਾਰ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਅਤੇ ਇਹ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ਉਪਰੰਤ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਮੇਜਰ ਸਿੰਘ ਭੈਣੀ ਨੇ ਕਿਹਾ ਕਿ ਪੰਜਾਬ ਦੀਆਂ ਲੱਖਾਂ �ਰਤਾਂ ਅੱਜ ਵੀ ਚੋਣਾਂ ਦੌਰਾਨ ਕੀਤੇ ਗਏ 1000 -1500 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐਕਸਾਈਜ਼ ਅਤੇ ਮਾਈਨਿੰਗ ਨੀਤੀ ਰਾਹੀਂ ਹਜ਼ਾਰਾਂ ਕਰੋੜ ਰੁਪਏ ਦੀ ਆਮਦਨ ਹੋਣ ਦੇ ਦਾਅਵੇ ਕੀਤੇ ਸਨ, ਪਰ ਲੋਕ ਜਾਣਨਾ ਚਾਹੁੰਦੇ ਹਨ ਕਿ ਇਹ ਰਕਮ ਆਖ਼ਿਰ ਕਿੱਥੇ ਖਰਚ ਕੀਤੀ ਜਾ ਰਹੀ ਹੈ ਅਤੇ ਇਸ ਦਾ ਲਾਭ ਆਮ ਲੋਕਾਂ ਨੂੰ ਕਿਉਂ ਨਹੀਂ ਮਿਲ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਲੋਕ ਭਲਾਈ ਦੇ ਮੁੱਦਿਆਂ ਤੋਂ ਧਿਆਨ ਹਟਾ ਕੇ ਸਿਆਸੀ ਪ੍ਰਚਾਰ ਵਿੱਚ ਵੱਧ ਰੁਚੀ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ, ਨੌਜਵਾਨ ਅਤੇ �ਰਤਾਂ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਖੁਸ਼ ਨਜ਼ਰ ਆ ਰਿਹਾ ਹੈ। ਪੰਜਾਬ ਦੇ ਲੋਕ ਹੁਣ ਆਪਣੀ ਨਾਰਾਜ਼ਗੀ ਨੂੰ ਵੋਟਾਂ ਰਾਹੀਂ ਪ੍ਰਗਟ ਕਰਨ ਲਈ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਆਪਣੀ ਵਚਨਬੱਧਤਾ ਨਿਭਾਉਂਦੀ ਰਹੇਗੀ। ਉਨ੍ਹਾਂ ਅੰਤ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਭਰੋਸੇ ਨੂੰ ਦੁਬਾਰਾ ਕਾਇਮ ਕਰਨ ਲਈ ਜ਼ਰੂਰੀ ਹੈ ਕਿ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਵੇ, ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਆਪਣਾ ਫ਼ੈਸਲਾ ਸੁਣਾ ਦੇਵੇਗੀ।