16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭੂੰਦੜੀ ’ਚ ‘ਮੇਰੀ ਰਸੋਈ’ ਸਕੀਮ ਤਹਿਤ ਫੂਡ ਕਿੱਟਾਂ ਵੰਡੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਭੂੰਦੜੀ, 31 ਮਈ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੇਰੀ ਰਸੋਈ’ ਸਕੀਮ ਤਹਿਤ ਅੱਜ ਪਿੰਡ ਭੂੰਦੜੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਫੂਡ ਕਿੱਟਾਂ ਵੰਡੀਆਂ ਗਈਆਂ | ਹਲਕਾ ਦਾਖਾ ਦੇ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਦੀ ਅਗਵਾਈ ਹੇਠ ਸੰਗਠਨ ਚੇਅਰਮੈਨ ਗੁਰਜੀਤ ਸਿੰਘ ਮੰਤਰੀ ਵਲੋਂ ਲਾਭਪਾਤਰੀਆਂ ਨੂੰ ਫੂਡ ਕਿੱਟਾਂ ਸੌਂਪੀਆਂ ਗਈਆਂ | ਇਸ ਮੌਕੇ ਗੁਰਜੀਤ ਸਿੰਘ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਗਰੀਬ ਅਤੇ ਲੋੜਵੰਦ ਪਰਿਵਾਰ ਤੱਕ ਰਾਸ਼ਨ ਪਹੁੰਚਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਸਕੀਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਭੁੱਖਾ ਨਾ ਸੌਵੇ | ਉਨ੍ਹਾਂ ਦੱਸਿਆ ਕਿ ਹਲਕੇ ਦੇ ਹਰ ਪਿੰਡ ਵਿੱਚ ਯੋਗ ਲਾਭਪਾਤਰੀਆਂ ਦੇ ਘਰਾਂ ਤੱਕ ਫੂਡ ਕਿੱਟਾਂ ਪਹੁੰਚਾਈਆਂ ਜਾ ਰਹੀਆਂ ਹਨ ਤਾਂ ਜੋ ਹਰ ਵਰਗ ਦੇ ਲੋਕ ਇਸ ਸਕੀਮ ਦਾ ਲਾਭ ਲੈ ਸਕਣ | ਫੂਡ ਕਿੱਟ ਵਿੱਚ ਆਟਾ, ਦਾਲਾਂ, ਖੰਡ, ਚਾਹ ਪੱਤੀ, ਸਰ੍ਹੋਂ ਦਾ ਤੇਲ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਸ਼ਾਮਲ ਹਨ | ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ ਪੱਪੂ, ਸੁਰਲੇਖ ਸਿੰਘ ਅਤੇ ਸਰਪੰਚ ਕੁਲਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਿਹਸਿੱਖਿਆ ਅਤੇ ਰਾਸ਼ਨ ਵਰਗੀਆਂ ਮੁੱਢਲੀਆਂ ਸਹੂਲਤਾਂ ਹਰ ਨਾਗਰਿਕ ਦਾ ਹੱਕ ਹਨ ਅਤੇ ਸਰਕਾਰ ਇਨ੍ਹਾਂ ਸਹੂਲਤਾਂ ਨੂੰ ਘਰ-ਘਰ ਤੱਕ ਪਹੁੰਚਾ ਰਹੀ ਹੈ | ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਭਲਾਈ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਸ ਮੌਕੇ ਡਾ. ਜਗਦੇਵ ਸਿੰਘ ਕੌਲ, ਜਗਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਪੇ-ਅਧਿਆਪਕ ਮਿਲਣੀ ਦੌਰਾਨ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦਾ ਹਰ ਵਰਗ ਦੁਖੀ, ਲੋਕ 2027 ਦੀਆਂ ਚੋਣਾਂ ਦੀ ਕਰ ਰਹੇ ਹਨ ਉਡੀਕ-ਮੇਜਰ ਸਿੰਘ ਭੈਣੀ
Ad Position 24