ਜੋਧਾਂ, 1 ਜੂਨ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਪਿੰਡ ਮਨਸੂਰਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਮਨਸੂਰਾਂ, ਐੱਨ.ਆਰ.ਆਈ ਵੀਰਾਂ, ਸਮੂਹ ਇਲਾਕਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਣ ਰਹੇ ਡਾ. ਭੀਮ ਰਾਓ ਅੰਬੇਡਕਰ ਭਵਨ ਦੇ ਨਿਰਮਾਣ ਕਾਰਜ ਨੂੰ ਮੱਦੇਨਜ਼ਰ ਰੱਖਦਿਆਂ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਦਿੱਤੇ 10 ਲੱਖ ਰੁਪਏ ਡਾ ਭੀਮ ਰਾਓ ਅੰਬੇਡਕਰ ਭਵਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ¢ ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਚੇਅਰਮੈਨ ਐੱਸ.ਸੀ. ਡਿਪਾਰਟਮੈਂਟ ਪੰਜਾਬ ਨੇ ਵੀ ਸ਼ਮੂਲੀਅਤ ਕੀਤੀ¢ ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ ਤੇ ਚੇਅਰਮੈਨ ਸੁਖਦੇਵ ਸਿੰਘ ਮਨਸੂਰਾਂ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਦੇਣ ਅਸੀਂ ਕਦੇ ਵੀ ਨਹੀਂ ਦੇ ਸਕਦੇ¢ ਉਨ੍ਹਾਂ ਨੇ ਜਾਤ ਪਾਤ ਅਤੇ ਊਚ-ਨੀਚ ਵਿਰੁੱਧ ਆਵਾਜ਼ ਬੁਲੰਦ ਕਰਕੇ ਸਭ ਨੂੰ ਬਰਾਬਰਤਾ ਪ੍ਰਦਾਨ ਕਰਵਾਈ¢ ਪ੍ਰਧਾਨ ਵੜਿੰਗ ਨੇ ਕਿਹਾ ਕਿ ਲੁਧਿਆਣਾ ਦੇ ਕਿਸੇ ਵੀ ਪਿੰਡ ਨੂੰ ਗ੍ਰਾਂਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ¢ ਇਸ ਨਗਰ ਮਨਸੂਰਾਂ ਲਈ ਇਸ 10 ਲੱਖ ਰੁਪਏ ਦੀ ਰਾਸ਼ੀ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਹੋਰ ਵੀ ਗ੍ਰਾਂਟ ਸਰਬਪੱਖੀ ਵਿਕਾਸ ਲਈ ਦਿੱਤੀ ਜਾਵੇਗੀ | ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਇਸ ਪਿੰਡ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਹਮੇਸ਼ਾ ਹੀ ਵੱਡਾ ਮਾਣ ਦਿੱਤਾ ਹੈ | ਪਿੰਡ ਦੇ ਵਿਕਾਸ ਲਈ ਹੋਰ ਵੀ ਗ੍ਰਾਂਟ ਦਿੱਤੀ ਜਾਵੇਗੀ¢ ਸਾਬਕਾ ਸਰਪੰਚ ਓਮ ਪ੍ਰਕਾਸ਼ ਮਨਸੂਰਾਂ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਨੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦਾ ਧੰਨਵਾਦ ਕੀਤਾ¢ ਇਸ ਮੌਕੇ ਪਵਨ ਦੀਵਾਨ ਸੀਨੀਅਰ ਕਾਂਗਰਸੀ ਆਗੂ, ਪ੍ਰਧਾਨ ਜਗਦੇਵ ਸਿੰਘ ਸੰਧੂ, ਗੁਰਮੁਖ ਸਿੰਘ ਸੰਮਤੀ ਮੈਂਬਰ, ਪੰਚ ਮੇਵਾ ਸਿੰਘ, ਪੰਚ ਸਰਬਜੀਤ ਸਿੰਘ, ਬਲਜਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਆੜ੍ਹਤੀਆ ਸੁਖਦੀਪ ਸਿੰਘ ਰਾਜੂ ਲਲਤੋਂ, ਜਗਮਿੰਦਰ ਸਿੰਘ ਬਿੱਟੂ ਲਲਤੋਂ ਖ਼ੁਰਦ, ਗੁਰਜਗਦੀਪ ਸਿੰਘ ਸਾਬਕਾ ਸਰਪੰਚ, ਹਿਰਦੇਪਾਲ ਸਿੰਘ ਢੀਂਡਸਾ, ਮਨਦੀਪ ਸਿੰਘ, ਸੰਦੀਪ ਸਿੰਘ ਦੋਲੋਂ ਕਲਾਂ, ਸਿਕੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ¢