09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਦੀ ਯਾਦ 'ਚ ਪਿੰਡ ਤਲਵੰਡੀ ਰਾਏ ਵਿਖੇ ਧਾਰਮਿਕ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 02-06-2026
ਰਾਏਕੋਟ, 1 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਸਪੁੱਤਰ ਮਾਸਟਰ ਸਵ: ਦੇਵਰਾਜ ਸਿੰਘ ਤਲਵੰਡੀ (ਸਾਬਕਾ ਵਿਧਾਇਕ ਹਲਕਾ ਰਾਏਕੋਟ) ਦੇ ਸ਼ਹੀਦੀ ਦਿਹਾੜੇ 'ਤੇ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਦੀ ਯਾਦ ਨੂੰ ਸਮਰਪਿਤ ਅੱਜ 2 ਜੂਨ, ਦਿਨ ਮੰਗਲਵਾਰ ਨੂੰ ਗੁਰਦੁਆਰਾ ਗੰਗਾ ਸਾਗਰ ਸਾਹਿਬ ਪਿੰਡ ਤਲਵੰਡੀ ਰਾਏ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ, ਉਪਰੰਤ ਕੀਰਤਨ ਦਰਬਾਰ ਸਜੇਗਾ | ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸਮਾਗਮ 'ਚ ਸ਼ਮੂਲੀਅਤ ਕਰਕੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨੀ ਨੂੰ ਸ਼ਰਧਾ ਦੇ ਫੁੱਲ ਭੇਟ ਅਰਪਿਤ ਕੀਤੇ ਜਾਣ ਤਾਂ ਜੋ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਅਲੀਗੜ੍ਹ ਪੁਲ ਤੋਂ ਕਾਰ ਹੇਠਾਂ ਡਿੱਗੀ, 3 ਫੱਟੜ ਅਗਲੀ ਖ਼ਬਰ ਪਾਵਰ ਲਿਫ਼ਟਰ ਹੈੱਡ ਕਾਂਸਟੇਬਲ ਜਸਪਾਲ ਕੌਰ ਨੇ ਵਧਾਇਆ ਪੰਜਾਬ ਪੁਲਿਸ ਦਾ ਮਾਣ
Ad Position 24