09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪਿੰਡ ਸਲੇਮਪੁਰਾ ਵਿਖੇ ਸਰਪੰਚ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 02-06-2026
ਸਿੱਧਵਾਂ ਬੇਟ, 1 ਜੂਨ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਦੇ ਸੀਨੀਅਰ 'ਆਪ' ਆਗੂ ਅਤੇ ਸਰਪੰਚ ਦਵਿੰਦਰ ਸਿੰਘ ਦੀ ਅਗਵਾਈ ਪਿੰਡ ਦੇ ਲੋੜਵੰਦ ਲੋਕਾਂ ਨੂੰ ਰਸੋਈ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ, ਉੱਥੇ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਵੀ ਸਾਰੀਆਂ ਸੁੱਖ ਸਹੂਲਤਾਂ ਦੇ ਰਹੀ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਵਿਚ ਮੁੜ 'ਆਪ' ਦੀ ਹੀ ਸਰਕਾਰ ਬਣਟਗੀ | ਇਸ ਮੌਕੇ ਪੰਚ ਲਹਿੰਬਰਜੀਤ ਸਿੰਘ ਗਿੱਲ, ਅਮਰ ਸਿੰਘ ਗਿੱਲ, ਡਿਪੂ ਹੋਲਡਾਰ ਤਰਲੋਚਣ ਸਿੰਘ, ਡਾ. ਗੁਰਪ੍ਰੀਤ ਸਿੰਘ, ਪੰਚ ਡਾ. ਗੁਰਮੇਲ ਸਿੰਘ, ਪ੍ਰਧਾਨ ਪ੍ਰੀਤਮ ਸਿੰਘ, ਕੁਲਵਿੰਦਰ ਸਿੰਘ, ਡਾ. ਜਗਰੂਪ ਸਿੰਘ ਆਦਿ ਨੇ ਵੀ ਮਾਨ ਸਰਕਾਰ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚੁੱਪ ਵੱਡੇ ਤੋਂ ਵੱਡੇ ਮਸਲੇ ਦਾ ਹੱਲ ਕੱਢਦੀ-ਨਾਨਕਸਰ ਸੰਪਰਦਾਇ ਅਗਲੀ ਖ਼ਬਰ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ
Ad Position 24