09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਚੁੱਪ ਵੱਡੇ ਤੋਂ ਵੱਡੇ ਮਸਲੇ ਦਾ ਹੱਲ ਕੱਢਦੀ-ਨਾਨਕਸਰ ਸੰਪਰਦਾਇ

Ad Position 21
No active advertisement
ਅਜੀਤ ਡੈਸਕ 02-06-2026
ਜਗਰਾਉਂ, 1 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦਾ ਦਿਹਾੜਾ ਮਨਾਇਆ | ਇਸ ਸਮਾਗਮ ਮੌਕੇ ਦਿਨ ਅਤੇ ਰਾਤ ਦੇ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ 'ਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ | ਸੰਗਤਾਂ ਨੇ ਮੁੱਖ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਸਜਾਏ ਦੀਵਾਨਾਂ 'ਚ ਮਹਾਂਪੁਰਖਾਂ ਦੇ ਪ੍ਰਵਚਨ ਅਤੇ ਕੀਰਤਨੀ ਜਥਿਆਂ ਤੋਂ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ | ਰਾਤ ਦੇ ਦੀਵਾਨ ਮੌਕੇ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਏ | ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਪ੍ਰਵਚਨ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਅਤੇ ਗੁਰੂ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆਂ ਵਲੋਂ ਨਿਭਾਈ ਗਈ | ਇਸ ਮੌਕੇ ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 65 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ | ਇਸ ਸਮਾਗਮ 'ਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਜੁਗਰਾਜ ਸਿੰਘ ਨਾਨਕਸਰ, ਬਾਬਾ ਗੁਰਮੀਤ ਸਿੰਘ ਮੋਹੀ, ਬਾਬਾ ਲਖਵਿੰਦਰ ਸਿੰਘ ਬਿੰਦਰ ਰਾਜਸਥਾਨ, ਬਾਬਾ ਹਰੀ ਸਿੰਘ ਨਾਨਕਸਰ ਆਦਿ ਨੇ ਕਿਹਾ ਕਿ ਚੁੱਪ ਇਕ ਅਜਿਹਾ ਹਥਿਆਰ ਹੈ ਜਿਸ ਨਾਲ ਵੱਡੇ ਤੋਂ ਵੱਡੇ ਮਸਲੇ ਦਾ ਹੱਲ ਕੀਤਾ ਜਾ ਸਕਦਾ ਹੈ | ਅੱਜ ਸਮਾਜ ਅੰਦਰ ਜਿਹੜੇ ਮਸਲੇ ਹੱਲ ਨਹੀਂ ਹੋ ਰਹੇ ਹਨ, ਉਸ ਦਾ ਮੱਖ ਕਾਰਨ ਕੋਈ ਵੀ ਧਿਰ ਚੁੱਪ ਨਹੀਂ ਰਹਿਣਾ ਚਾਹੁੰਦੀ ਹੈ | ਅਜਿਹਾ ਮਾਹੌਲ ਅਸ਼ਾਂਤ ਸਮਾਜ ਦੀ ਸਿਰਜਣਾ ਕਰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਸਮਾਜ ਅੰਦਰ ਖੁਸ਼ਹਾਲੀ ਤੇ ਸ਼ਾਂਤੀ ਚਾਹੁੰਦੇ ਹੋ ਤਾਂ ਸਾਨੂੰ ਚੁੱਪ ਰਹਿਣ ਦੇ ਮਾਰਗ ਦਾ ਰਾਹੀ ਬਣਨਾ ਪਵੇਗਾ | ਇਸ ਸਮਾਗਮ ਵਿਚ ਪੂਰੀ ਰਾਤ ਇਕ ਦਰਜਨ ਤੋਂ ਵੱਧ ਨਾਮੀ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨ੍ਹਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਭਾਈ ਗੁਰਚਰਨ ਸਿੰਘ ਗਰੇਵਾਲ, ਬਲਦੇਵ ਸਿੰਘ ਬੀੜ ਗਗੜਾ, ਹਰਚਰਨ ਸਿੰਘ ਤੂਰ, ਕਮਲਜੀਤ ਸਿੰਘ ਬਰਾੜ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਹਰਦੀਪ ਸਿੰਘ, ਹਾਕਮ ਸਿੰਘ, ਨਰਿੰਦਰ ਸਿੰਘ, ਅੰਮਿ੍ਤਪਾਲ ਸਿੰਘ ਸੋਨੀ, ਜੱਸਾ ਸਿੰਘ, ਗੋਰਾ ਸਿੰਘ, ਜੁਗਰਾਜ ਸਿੰਘ, ਮਨਦੀਪ ਸਿੰਘ, ਬਲਜਿੰਦਰ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਦਿੱਲੀ, ਡਾ: ਚਰਨਜੀਤ ਸਿੰਘ ਸੋਹਲ, ਡਾ: ਦਰਸ਼ਨ ਸਿੰਘ, ਰਣਜੀਤ ਸਿੰਘ, ਰਾਜਨ ਸਿੰਘ ਝਾਂਜੀ, ਹਰਪਾਲ ਸਿੰਘ ਖ਼ਾਲਸਾ, ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਲੜੀ ਦੀ ਆਰੰਭਤਾ - ਭਾਈ ਦਿਲਬਾਗ ਸਿੰਘ ਮੰਝਪੁਰ ਅਗਲੀ ਖ਼ਬਰ ਪਿੰਡ ਸਲੇਮਪੁਰਾ ਵਿਖੇ ਸਰਪੰਚ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ
Ad Position 24