ਸਿੱਧਵਾਂ ਬੇਟ, 1 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦੋਂ ਬੇਟ ਇਲਾਕੇ ਵਿਚ ਗਸ਼ਤ 'ਤੇ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤਾ ਕਿ ਮਨਜੀਤ ਸਿੰਘ ਉਰਫ਼ ਮੱਨੂ ਉਰਫ਼ ਮਨੀ ਪੁੱਤਰ ਦਿਲਾਵਰ ਸਿੰਘ ਵਾਸੀ ਗੋਰਸੀਆਂ ਕਾਦਰਬਖਸ ਥਾਣਾ ਸਿੱਧਵਾਂ ਬੇਟ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਕੋਲ ਨਾਜਾਇਜ਼ ਅਸਲ੍ਹਾ ਵੀ ਹੈ | ਉਕਤ ਸ਼ਖ਼ਸ ਅੱਜ ਪਿੰਡ ਅੱਕੂਵਾਲ ਦੇ ਸ਼ਮਸ਼ਾਨਘਾਟ ਕੋਲ ਬੈਠਾ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਥਾਣਾ ਇੰਚਾਰਜ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੇਕਤ ਸ਼ਖ਼ਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਸਾਡੀ ਪੁਲਿਸ ਪਾਰਟੀ ਨੇ ਉਕਤ ਸ਼ਖ਼ਸ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ, ਇਕ ਦੇਸੀ ਕੱਟਾ 315 ਬੋਰ ਅਤੇ ਇਕ ਜਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ | ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਥਾਣਾ ਇੰਚਾਰਜ ਨੇ ਇਹ ਵੀ ਦੱਸਿਆ ਕਿ ਮਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਤਲ ਦੀ ਧਾਰਾ 302 ਸਮੇਤ ਦੋ ਮਾਮਲੇ ਥਾਣਾ ਸਿੱਧਵਾਂ ਬੇਟ ਵਿਚ ਅਤੇ ਇਕ ਮਾਮਲਾ ਥਾਣਾ ਸੁਧਾਰ ਵਿੱਚ ਦਰਜ ਕੀਤਾ ਗਿਆ ਸੀ |