10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਅੱਗ ਤੋਂ ਸੁਰੱਖਿਆ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 02-06-2026
ਜਗਰਾਉਂ, 1 ਜੂਨ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅੱਗ ਤੋਂ ਸੁਰੱਖਿਆ ਅਤੇ ਬਚਾਅ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਅੱਗ ਲੱਗਣ ਦੀ ਸਥਿਤੀ ਵਿਚ ਬਚਾਅ ਦੇ ਤਰੀਕਿਆਂ ਅਤੇ ਅੱਗ ਬੁਝਾਉਣ ਵਾਲੇ ਯੰਤਰਾਂ ਦੀ ਸਹੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ਜਸਵਿੰਦਰ ਸ਼ਰਮਾ ਨੇ ਸਕੂਲ ਦੇ ਸਮੂਹ ਸਟਾਫ਼ ਨੂੰ ਅੱਗ ਲੱਗਣ ਦੇ ਸੰਭਾਵਿਤ ਕਾਰਨਾਂ, ਐਮਰਜੈਂਸੀ ਹਾਲਾਤਾਂ ਵਿਚ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਅਤੇ ਅੱਗ ਬੁਝਾਉਣ ਵਾਲੇ ਉਪਕਰਨਾਂ ਦੇ ਪ੍ਰਭਾਵਸ਼ਾਲੀ ਇਸਤੇਮਾਲ ਬਾਰੇ ਪ੍ਰੈਕਟੀਕਲ ਡੈਮੋ ਦੇ ਕੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸਮੇਂ ਸਿਰ ਸਹੀ ਫ਼ੈਸਲਾ ਅਤੇ ਜਾਗਰੂਕਤਾ ਕਿਸੇ ਵੀ ਵੱਡੇ ਹਾਦਸੇ ਨੂੰ ਟਾਲ ਸਕਦੀ ਹੈ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਵੀ ਅੱਗ ਸੁਰੱਖਿਆ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਸਵਾਲ ਪੁੱਛੇ | ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲ ਪਰਿਵਾਰ ਨੂੰ ਸੁਰੱਖਿਆ ਪ੍ਰਤੀ ਹੋਰ ਜਾਗਰੂਕ ਬਣਾਉਣਾ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਕਰਨਾ ਸੀ | ਇਹ ਸਮੂਹ ਪ੍ਰੋਗਰਾਮ ਸਕੂਲ ਦੀ ਪਿ੍ੰਸੀਪਲ ਸੁਪਿ੍ਆ ਖੁਰਾਣਾ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ | ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਕਿਹਾ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿਚ ਵੀ ਨਿਰੰਤਰ ਕਰਵਾਏ ਜਾਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਦੇਸੀ ਕੱਟਾ 312 ਬੋਰ ਅਤੇ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24