10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ਼ਿਵਾਲਿਕ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 02-06-2026
ਜਗਰਾਉਂ, 1 ਜੂਨ (ਵਿਨੋਦ ਕੁਮਾਰ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਿਵਾਲਿਕ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੁਝ ਬੱਚਿਆਂ ਨੇ ਗੁਰੂ ਜੀ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਕੁਝ ਬੱਚਿਆਂ ਨੇ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਭਾਸ਼ਨ ਦਿੱਤੇ ਅਤੇ ਕੁਝ ਬੱਚਿਆਂ ਨੇ ਸ਼ਬਦ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਗੁਰੂ ਸਾਹਿਬ ਜੀ ਦੀ ਯਾਦ ਵਿਚ ਸਕੂਲ ਦੇ ਵਿਹੜੇ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਸਕੂਲ ਦੀ ਪਿ੍ੰਸੀਪਲ ਮੈਡਮ ਸ਼੍ਰੀਮਤੀ ਨੀਲਮ ਸ਼ਰਮਾ, ਡਾਇਰੈਕਟਰ ਡੀ.ਕੇ. ਸ਼ਰਮਾ, ਡਰਾਈਵਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਰਲ ਮਿਲ ਕੇ ਛਬੀਲ ਦੀ ਸੇਵਾ ਕੀਤੀ | ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਸਿੱਖ ਧਰਮ ਦੇ ਪੰਜਵੇਂ ਗੁਰੂ ਸਨ ਜਿੰਨ੍ਹਾਂ ਨੇ ਧਰਮ ਅਤੇ ਸੱਚ ਦੀ ਖਾਤਰ ਸ਼ਹਾਦਤ ਦਿੱਤੀ | ਉਨ੍ਹਾਂ ਨੇ ਸ੍ਰੀ ਆਦਿ ਗ੍ਰੰਥ ਸਾਹਿਬ ਦਾ ਸੰਪਾਦਨ ਕੀਤਾ ਅਤੇ ਸੇਵਾ, ਨਿਮਰਤਾ ਦਾ ਸੰਦੇਸ਼ ਦਿੱਤਾ | ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਸਬਰ, ਹਿੰਮਤ ਅਤੇ ਸੇਵਾ ਭਾਵ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਅੱਗ ਤੋਂ ਸੁਰੱਖਿਆ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ
Ad Position 24