08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੌਂਸਲਰ ਚੁਣੇ ਵਰਿੰਦਰ ਸਿੰਘ ਕਲੇਰ ਵਲੋਂ ਵਾਰਡ ਵਾਸੀਆਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 03-06-2026
ਜਗਰਾਉਂ, 2 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਕੌਂਸਲ ਚੋਣਾਂ ਦੌਰਾਨ ਜਗਰਾਉਂ ਦੇ ਵਾਰਡ ਨੰਬਰ-22 ਤੋਂ ਜੇਤੂ ਰਹੇ ਕਾਂਗਰਸ ਦੇ ਉਮੀਦਵਾਰ ਵਰਿੰਦਰ ਸਿੰਘ ਕਲੇਰ ਨੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਕੌਂਸਲਰ ਬਣੇ ਵਰਿੰਦਰ ਸਿੰਘ ਕਲੇਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਮਾਤਾ ਕਮਲਜੀਤ ਕੌਰ ਕੌਂਸਲਰ ਸਨ, ਉਨ੍ਹਾਂ ਵਲੋਂ ਕੀਤੇ ਕੰਮਾਂ ਕਰਕੇ ਹੀ ਵਾਰਡ ਦੇ ਲੋਕਾਂ ਮੈਨੂੰ ਦੁਬਾਰਾ ਜਿਤਾ ਕੇ ਕੌਂਸਲਰ ਬਣਾਇਆ ਹੈ | ਉਨ੍ਹਾਂ ਕਿਹਾ ਕਿ ਮੈਂ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਯਤਨਸ਼ੀਲ ਰਹਾਂਗਾ, ਇਹ ਸਾਰੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋਵੇਗਾ | ਉਨ੍ਹਾਂ ਕਿਹਾ ਕਿ ਵਾਰਡ 'ਚ ਪੈਂਦੇ ਏਰੀਏ ਦੇ ਲੋਕ ਕਿਸੇ ਵੀ ਸਮੱਸਿਆ ਸਬੰਧੀ ਮੈਨੂੰ ਮਿਲ ਸਕਦੇ ਹਨ ਮੈਂ ਸਦਾ ਉਨ੍ਹਾਂ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋਵਾਂਗਾ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੀ ਕਾਰਗੁਜ਼ਾਰੀ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅਗਲੀ ਖ਼ਬਰ ਪਿਛਲੇ ਸਮੇਂ ਦੌਰਾਨ ਆਪਣੇ ਟੁੱਟੇ ਕੌਂਸਲਰਾਂ ਕਾਰਨ ਮੁੜ ਕੌਂਸਲਰਾਂ ਦੇ ਟੁੱਟਣ ਦਾ ਕਾਂਗਰਸ ਨੂੰ ਡਰ ਸਤਾਉਣ ਲੱਗਾ
Ad Position 24