08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰਦੁਆਰਾ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਤੀਜੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਕੱਲ੍ਹ ਤੋਂ

Ad Position 21
No active advertisement
ਅਜੀਤ ਡੈਸਕ 03-06-2026
ਮੁੱਲਾਂਪੁਰ-ਦਾਖਾ, 2 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ (ਲੁਧਿ:) ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ 6 ਜੂਨ 1984 ਦੇ ਤੀਜੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦਾਂ ਦੀ ਯਾਦ 'ਚ 3 ਰੋਜ਼ਾ ਸ਼ਹੀਦੀ ਸਮਾਗਮ 4-5 ਅਤੇ 6 ਜੂਨ ਨੂੰ ਕਰਵਾਇਆ ਜਾ ਰਿਹਾ | ਸਮਾਗਮ ਦੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਦੇ ਪ੍ਰਬੰਧਕੀ ਪ੍ਰਧਾਨ ਜਰਨੈਲ ਸਿੰਘ ਦੱਸਿਆ ਕਿ ਜੂਨ ਦੇ ਪਹਿਲੇ ਹਫ਼ਤੇ ਸ੍ਰੀ ਅਕਾਲ ਤਖ਼ਤ ਸਾਹਿਬ ਭਾਰਤ ਸਰਕਾਰ ਵਲੋਂ ਢਾਹਿਆ ਗਿਆ ਅਤੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਉੱਪਰ ਗੋਲੀਆਂ ਚਲਾਈਆਂ ਗਈਆਂ | ਭਾਰਤੀ ਫੌਜ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ੍ਰੀ ਅੰਮਿ੍ਤਸਰ ਪੁੱਜੀਆਂ ਸੰਗਤ ਨੂੰ ਗੋਲੀ ਦਾ ਨਿਸ਼ਾਨਾ ਬਣਾਇਆ ਗਿਆ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਮੁੱਲਾਂਪੁਰ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਪ੍ਰਕਾਸ਼ ਹੋਵੇਗਾ, 5 ਜੂਨ ਮੱਧ ਦਾ ਭੋਗ ਅਤੇ ਤਿੰਨੋਂ ਦਿਨ ਸਵੇਰ ਸਮੇਂ ਕਥਾ ਦੀ ਵਿਚਾਰ ਭਾਈ ਬਲਜੀਤ ਸਿੰਘ ਵਲੋਂ ਹੋਵੇਗੀ | ਜੂਨ 6 ਦਿਨ ਸਨਿੱਚਰਵਾਰ ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਦਰਬਾਰ ਹੋਵੇਗਾ | ਭਾਈ ਮਨਜੀਤ ਸਿੰਘ ਲੁਧਿਆਣਾ ਦਾ ਢਾਡੀ ਜਥਾ ਤੀਸਰੇ ਘੱਲੂਘਾਰੇ ਦੌਰਾਨ ਸਾਕਾ ਨੀਲਾ ਤਾਰਾ ਸਮੇਂ ਭਾਰਤੀ ਫੌਜ ਦੀ ਗੋਲੀ ਨਾਲ ਹੋਈਆਂ ਸਿੱਖਾਂ ਦੀਆਂ ਸ਼ਹਾਦਤਾਂ ਅਤੇ ਇਸ ਘੱਲੂਘਾਰੇ ਦੇ ਵਿਰੋਧ ਵਿਚ ਉੱਠੀ ਹਥਿਆਰਬੰਦ ਲਹਿਰ ਦੇ ਸ਼ਹੀਦਾਂ ਨੂੰ ਢਾਡੀ ਵਾਰਾਂ ਰਾਹੀਂ ਸ਼ਰਧਾ ਦੇ ਫੁੱਲ ਅਰਪਣ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਸੁਧਾਰ ਵਿਖੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਹੁਜਰਾ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪਿੰਡਾਂ ਦੇ ਲੋਕ ਏ.ਡੀ.ਸੀ. ਲੁਧਿਆਣਾ ਨੂੰ ਮਿਲੇ
Ad Position 24