08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਿੰਡ ਜਲਾਲਦੀਵਾਲ ਵਿਖੇ ਸਵ: ਰਵਿੰਦਰ ਸਿੰਘ ਪੁੰਨੂੰ ਦੀ ਯਾਦ ਨੂੰ ਸਮਰਪਿਤ 5 ਰੋਜ਼ਾ ਕਿ੍ਕਟ ਟੂਰਨਾਮੈਂਟ ਦੀ ਧੂਮ-ਧੜੱਕੇ ਨਾਲ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 03-06-2026
ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਪਿੰਡ ਜਲਾਲਦੀਵਾਲ ਵਿਖੇ ਸਵ: ਰਵਿੰਦਰ ਸਿੰਘ ਪੁੰਨੂੰ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਐੱਨ.ਆਰ.ਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5 ਰੋਜ਼ਾ ਕਿ੍ਕਟ ਟੂਰਨਾਮੈਂਟ ਦੀ ਸ਼ੁਰੂਆਤ ਧੂਮਧਾਮ ਨਾਲ ਕਰਵਾਈ ਗਈ | ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਦੱਸਿਆ ਕਿ ਸਵ: ਰਵਿੰਦਰ ਸਿੰਘ ਪੁੰਨੂੰ ਹਮੇਸ਼ਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨਸ਼ੀਲ ਰਹੇ ਸਨ | ਉਨ੍ਹਾਂ ਦੀ ਸੋਚ ਨੂੰ ਅੱਗੇ ਤੋਰਦਿਆਂ ਇਹ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਖੇਡ ਭਾਵਨਾ ਨਾਲ ਜੁੜ੍ਹੇ ਤੇ ਸਰੀਰਿਕ ਤੌਰ 'ਤੇ ਤੰਦਰੁਸਤ ਰਹੇ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਟੂਰਨਾਮੈਂਟ ਮਿਤੀ 2, 3, 4, 5 ਤੇ 6 ਜੂਨ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਇਲਾਕੇ ਦੀਆਂ ਦਰਜ਼ਨਾਂ ਟੀਮਾਂ ਹਿੱਸਾ ਲੈ ਰਹੀਆਂ ਹਨ | ਜੇਤੂ ਤੇ ਉੱਪ-ਜੇਤੂ ਟੀਮਾਂ ਨੂੰ ਟਰਾਫ਼ੀਆਂ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਪਿ੍ਤਪਾਲ ਸਿੰਘ ਜੇਪੀ ਜਲਾਲਦੀਵਾਲ, ਮਾ. ਨਿਰਪਾਲ ਸਿੰਘ, ਨਿੱਕੂ ਸਿੰਘ, ਗੱਗੂ ਸਿੰਘ, ਜਗਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰੀ ਸਿੰਘ, ਸੁੱਖਾ ਸਿੰਘ, ਕਰਨ ਸਿੰਘ, ਬਲਰਾਜ ਸਿੰਘ, ਨਿਰਮਲ ਸਿੰਘ ਨਿੰਮਾ ਪੂਨੀਆਂ, ਪੰਚ ਗਰਪ੍ਰੀਤ ਸਿੰਘ, ਦਲਵਿੰਦਰ ਸਿੰਘ, ਸੀਪਾ ਸਿੰਘ, ਵਿੱਕੀ ਸਿੰਘ, ਰਮਨ ਸਿੰਘ, ਸ਼ਿੰਦਰ ਸਿੰਘ, ਹਰਜੀਤ ਸਿੰਘ ਪੂਨੀਆਂ, ਸਾਬਕਾ ਸਰਪੰਚ ਜਗਜੀਤ ਸਿੰਘ ਜੱਗਾ ਧਾਲੀਵਾਲ, ਗੁਰਜੰਟ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਡਾ. ਗਿੱਲ ਨੇ ਨੌਜਵਾਨਾਂ ਨੂੰ ਕਿ੍ਕਟ ਕਿੱਟਾਂ ਵੰਡੀਆਂ ਅਗਲੀ ਖ਼ਬਰ ਬਾਬਾ ਫਤਹਿਦੀਨ ਸ਼ਾਹ ਦਾ ਸਾਲਾਨਾ ਜੋੜ ਮੇਲਾ ਮਨਾਇਆ
Ad Position 24