08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਬੇਟ (ਕ) ਵਿਖੇ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 03-06-2026
ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਬੇਟ (ਕੁੜੀਆਂ) ਵਿਖੇ ਸਿੱਖਿਆ ਦਾ ਮਹਾਂ ਜਸ਼ਨ ਤਹਿਤ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਛੁੱਟੀਆਂ ਦੌਰਾਨ ਸਕੂਲ ਦਾ ਕੰਮ ਬੱਚਿਆਂ ਦੇ ਮਾਪਿਆਂ ਨੂੰ ਦਿੱਤਾ ਗਿਆ | ਇਸ ਮੌਕੇ 'ਆਪ' ਦੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਦਿਆਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ | ਇਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕਾਰਨ ਨੀਤੀ ਆਯੋਗ ਅਤੇ ਭਾਰਤ ਸਰਕਾਰ ਦੁਆਰਾ ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਨੰਬਰ ਇਕ ਸੂਬਾ ਐਲਾਨਿਆ ਗਿਆ ਹੈ | ਇਸ ਸਮੇਂ ਬੀ.ਆਰ.ਸੀ. ਇੰਦਰਜੀਤ ਸਿੰਘ ਸਿੱਧੂ ਨੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਮਾ: ਹਰਵਿੰਦਰਪਾਲ ਸਿੰਘ ਭੁੱਲਰ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਸਮੇਂ ਸਰਪੰਚ ਸਨਦੀਪ ਕੌਰ, ਪੰਚਾਇਤ ਮੈਂਬਰ ਹਰਵਿੰਦਰਪਾਲ ਸਿੰਘ, ਮੈਡਮ ਸੁਖਵਿੰਦਰ ਕੌਰ, ਮੈਡਮ ਸੰਦੀਪ ਕੌਰ, ਮਹਿੰਦਰਪਾਲ ਸਿੰਘ, ਕੁਲਦੀਪ ਕੌਰ, ਇੰਦਰਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਕੁਲਵੰਤ ਕੌਰ ਜਲਾਲਦੀਵਾਲ ਨੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ 'ਚ ਨਵੇਂ ਸ਼ੈੱਡ ਦੀ ਉਸਾਰੀ ਕਰਵਾਈ ਅਗਲੀ ਖ਼ਬਰ ਕੌਂਸਲਰ ਪ੍ਰਦੀਪ ਕੌਰ ਦੀ ਜਿੱਤ 'ਤੇ ਦਾਣਾ ਮੰਡੀ ਰਾਏਕੋਟ ਵਿਖੇ ਲੱਡੂ ਵੰਡੇ
Ad Position 24