08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਿੰਡ ਭੈਣੀ ਅਰਾਈਆਂ ਵਿਖੇ ਬੀ.ਕੇ.ਯੂ. ਏਕਤਾ (ਡਕੌਂਦਾ) ਦੀ ਇਕਾਈ ਦੀ ਚੋਣ

Ad Position 21
No active advertisement
ਅਜੀਤ ਡੈਸਕ 03-06-2026
ਸਿੱਧਵਾਂ ਬੇਟ, 2 ਜੂਨ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭੈਣੀ ਅਰਾਈਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਕੀਤੀ ਚੋਣ ਦੌਰਾਨ ਮਨਜੀਤ ਸਿੰਘ ਨੂੰ ਪਿੰਡ ਇਕਾਈ ਦਾ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਸੁਖਦੇਵ ਸਿੰਘ ਮੀਤ ਸਕੱਤਰ ਅਤੇ ਜਸਵਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ | ਜਿੰਨ੍ਹਾਂ ਨੇ ਕਿਸਾਨੀ ਮੰਗਾਂ ਲਈ ਹਰ ਸਮੇਂ ਪਾਰਟੀ ਦੀ ਹਾਈਕਮਾਨ ਨਾਲ ਡਟ ਕੇ ਖੜ੍ਹੇ ਰਹਿਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸੀਨੀਅਰ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਆਖਿਆ ਕਿ ਕਿਸਾਨਾਂ ਦੀ ਭਲਾਈ ਲਈ ਅਜੇ ਤੱਕ ਕਿਸੇ ਵੀ ਸਰਕਾਰ ਨੇ ਕੰਮ ਨਹੀਂ ਕੀਤਾ | ਚੋਣਾਂ ਦੌਰਾਨ ਹਰ ਸਿਆਸੀ ਪਾਰਟੀਆਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਰਾਗ ਤਾਂ ਅਲਾਪ ਦੀਆਂ ਹਨ ਪਰ ਜਦੋਂ ਉਹ ਸੱਤ੍ਹਾ 'ਤੇ ਕਾਬਜ਼ ਹੋ ਜਾਂਦੀਆਂ ਹਨ ਤਾਂ ਉਹ ਸਭ ਕੁਝ ਭੁੱਲ ਜਾਂਦੀਆਂ ਹਨ ਇਹੀ ਕਾਰਨ ਹੈ ਕਿ ਕਿਸਾਨ ਦੇ ਕਰਜ਼ਿਆਂ ਦੀ ਪੰਡ ਨਿੱਤ-ਦਿਨ ਭਾਰੀ ਹੋ ਰਹੀ ਹੈ | ਇਸ ਮੌਕੇ ਕਿਸਾਨ ਇੰਦਰਜੀਤ ਸਿੰਘ, ਰਛਪਾਲ ਸਿੰਘ, ਜਸਵਿੰਦਰ ਸਿੰਘ, ਜਸਬੀਰ ਸਿੰਘ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਸੈਨਾ ਆਗੂ ਅਜੈ ਗੁਪਤਾ ਗਿ੍ਫ਼ਤਾਰ, 16 ਜੂਨ ਤੱਕ ਜੇਲ੍ਹ ਭੇਜਿਆ ਅਗਲੀ ਖ਼ਬਰ ਸ਼ਹੀਦ ਭਾਈ ਚੰਨੀ ਤਲਵੰਡੀ ਦੀ 37ਵੀਂ ਬਰਸੀ 'ਤੇ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24