15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਿਜਲੀ ਕਾਮਿਆਂ ਨੇ ਕੀਤੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 04-06-2026
ਖੰਨਾ, 3 ਜੂਨ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਖੰਨਾ ਦੇ ਸਕੱਤਰ ਕੁਲਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਗੁਰਪਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਖੰਨਾ ਦੇ ਬਿਜਲੀ ਕਾਮਿਆਂ, ਪੈਨਸ਼ਨਰਾਂ ਅਤੇ ਠੇਕਾ ਕਾਮਿਆਂ ਨੇ ਇਕੱਠੇ ਹੋਕੇ ਪਾਵਰਕਾਮ ਦੇ ਦਫ਼ਤਰ ਖੰਨਾ ਅੱਗੇ ਵਿਸ਼ਾਲ ਰੈਲੀ ਕੀਤੀ | ਉਨ੍ਹਾਂ ਕਿਹਾ ਕਿ ਮੈਨੇਜਮੈਂਟ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਧੱਕੇ ਨਾਲ ਸ਼ਰਤਾਂ ਲਗਾ ਕੇ ਮੋਬਾਈਲ ਫ਼ੋਨ ਦੇ ਕੇ ਬਿਜਲੀ ਕਾਮਿਆਂ ਦੀ ਨਿਜੱਤਾ ਖ਼ਤਮ ਕਰਨ ਦਾ ਵਿਰੋਧ ਕਰਦੇ ਹਾਂ | ਉਨ੍ਹਾਂ ਨੇ ਬਿਜਲੀ ਕਾਮਿਆਂ ਨੂੰ ਮਿਤੀ 16, 17 ਜੂਨ ਦੀ ਸਾਂਝੀ ਹੜਤਾਲ ਵਿੱਚ ਸ਼ਾਮਲ ਹੋਣ ਲਈ ਤਿਆਰ ਰਹਿਣ ਲਈ ਕਿਹਾ | ਕੇਂਦਰ, ਪੰਜਾਬ ਸਰਕਾਰ ਅਤੇ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਤਹਿਤ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਦੇਣ ਲਈ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਨੂੰ ਦੇਸੀ ਅਤੇ ਵਿਦੇਸ਼ੀ ਵੱਡੀਆਂ ਕੰਪਨੀਆਂ ਨੂੰ ਵੇਚਣਾ ਬੰਦ ਕਰੇ | ਇਸ ਮੌਕੇ ਕੁਲਵਿੰਦਰ ਸਿੰਘ, ਮਨੀਰਾਮ, ਵਿਧੀ ਚੰਦ, ਮੋਹਨ ਸਿੰਘ ਸੰਭੂ, ਜਸਵਿੰਦਰ ਸਿੰਘ, ਰਵੀ ਕੁਮਾਰ, ਗੁਰਸੇਵਕ ਸਿੰਘ ਮੋਹੀ, ਹਰਜਿੰਦਰ ਸਿੰਘ, ਜਗਦੇਵ ਸਿੰਘ, ਅਮਨਦੀਪ ਸਿੰਘ, ਅਕਬਰ ਮੁਹੰਮਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 225 ਗ੍ਰਾਮ ਸੋਨੇ ਦੀਆਂ 36 ਅੰਗੂਠੀਆਂ ਲੈ ਕੇ ਫ਼ਰਾਰ ਹੋਏ ਠੱਗ ਅਗਲੀ ਖ਼ਬਰ ਨਿਗਮ ਚੋਣਾਂ ਵਿਚ 'ਆਪ' ਨੇ ਕੀਤਾ ਲੋਕਤੰਤਰ ਦਾ ਘਾਣ-ਦਿਲਬਰ ਮੁਹੰਮਦ
Ad Position 24