15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੈਪਟਨ ਸੰਧੂ ਨੇ 2027 ਵਿਚ 'ਆਪ' ਨੂੰ ਸੂਬੇ 'ਚੋਂ ਚੱਲਦਾ ਕਰਕੇ ਕਾਂਗਰਸ ਸਰਕਾਰ ਲਿਆਉਣ ਲਈ ਵਰਕਰਾਂ ਨੂੰ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 04-06-2026
ਹੰਬੜਾਂ, 3 ਜੂਨ (ਮੇਜਰ ਹੰਬੜਾਂ)-ਅੱਜ ਸੂਬੇ 'ਚ ਲੋਕਾਂ ਦਾ 'ਆਪ' ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ ਤੇ ਲੋਕ ਹੁਣ 'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਦੁਖੀ ਨਜ਼ਰ ਆ ਰਹੇ ਹਨ ਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਸੂਬੇ 'ਚੋਂ 'ਆਪ' ਨੂੰ ਚੱਲਦਾ ਕਰਕੇ ਸ਼ਾਨਦਾਰ ਜਿੱਤ ਦਰਜ ਕਰਕੇ ਨਵਾਂ ਇਤਿਹਾਸ ਸਿਰਜੇਗੀ | ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਾਂਗਰਸ ਦੇ ਵਰਕਰਾਂ ਨੂੰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦਰਜ ਕਰਨ ਲਈ ਲਾਮਬੰਦ ਕਰਦਿਆਂ ਕੀਤਾ ਤੇ ਕਿਹਾ ਕਿ ਜੋ ਵਰਕਰ ਪਾਰਟੀ ਵਿਰੋਧੀ ਗਤੀਵਿਧੀਆਂ ਚਲਾ ਕੇ ਪਾਰਟੀ ਦਾ ਅਕਸ ਖਰਾਬ ਕਰ ਰਹੇ ਹਨ, ਉਨ੍ਹਾਂ ਲਈ ਪਾਰਟੀ 'ਚ ਕੋਈ ਥਾਂ ਨਹੀਂ ਹੈ | ਕੈਪਟਨ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪਹਿਲੀ ਪਾਰਟੀ ਹੈ, ਜਿਸ ਵਿਚ ਹਮੇਸ਼ਾ ਪਾਰਟੀ ਵਰਕਰਾਂ ਨੂੰ ਮਾਣ ਸਨਮਾਨ ਮਿਲਿਆ ਹੈ ਕਿਉਂਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਜੋ ਹਮੇਸ਼ਾ ਪਾਰਟੀ ਨੂੰ ਮਜ਼ਬੂਤ ਰੱਖਣ ਲਈ ਕੰਮ ਕਰਦੇ ਹਨ ਤੇ ਮੈਨੂੰ ਹਮੇਸ਼ਾ ਹੀ ਹਲਕਾ ਦਾਖਾ ਦੇ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਵੱਡਾ ਮਾਣ ਰਿਹਾ ਹੈ |
ਸਾਬਕਾ ਸਰਪੰਚ ਤਲਵੰਡੀ ਨੂੰ ਕਾਂਗਰਸ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ
ਇਸੇ ਤਰ੍ਹਾਂ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਦੱਸਿਆ ਕਿ ਪਿੰਡ ਤਲਵੰਡੀ ਨੌ ਅਬਾਦ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ ਤੇ ਉਸ ਨਾਲ ਕਾਂਗਰਸ ਪਾਰਟੀ ਦਾ ਕੋਈ ਵੀ ਵਾਹ ਵਾਸਤਾ ਨਹੀਂ ਹੈ | ਕੈਪਟਨ ਸੰਧੂ ਨੇ ਕਿਹਾ ਕਿ ਜੇਕਰ ਕੋਈ ਵੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਗੱਲ ਕਰੇਗਾ ਤਾਂ ਉਸ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੋਵੇਗੀ ਤੇ ਉਸ ਨੂੰ ਪਾਰਟੀ 'ਚੋਂ ਬਾਹਰ ਕਰ ਦਿੱਤਾ ਜਾਵੇਗਾ | ਕੈਪਟਨ ਸੰਧੂ ਨੇ ਕਿਹਾ ਕਿ ਕੁਝ ਲੋਕ ਕਾਂਗਰਸ ਪਾਰਟੀ ਦਾ ਅਕਸ ਖਰਾਬ ਕਰ ਰਹੇ ਹਨ ਜਿੰਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪਾਰਟੀ 'ਚ ਨਹੀਂ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 20ਵੀਂ ਸਦੀ ਦੇ ਮਹਾਨ ਜਰਨੈਲ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ-ਭਾਈ ਗਰੇਵਾਲ ਅਗਲੀ ਖ਼ਬਰ ਕਲੇਰ ਵਲੋਂ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨਾਲ ਮੁਲਾਕਾਤ
Ad Position 24