15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

—ਮਾਮਲਾ ਨੰਬਰਦਾਰਾਂ ਨਾਲ ਚੋਣਾਂ ਮੌਕੇ ਕੀਤੇ ਵਾਅਦੇ ਵਫ਼ਾ ਨਾ ਹੋਣ ਦਾ— 'ਆਪ' ਸਰਕਾਰ ਦੀ ਬੇਰੁਖ਼ੀ ਦੇ ਸ਼ਿਕਾਰ ਹੋਏ ਨੰਬਰਦਾਰਾਂ ਵਲੋਂ ਤਿੱਖਾ ਸੰਘਰਸ਼ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 04-06-2026
ਰਾਏਕੋਟ, 3 ਜੂਨ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਤੇ ਸੂਬੇਦਾਰ ਪਾਲ ਸਿੰਘ ਰਾਏਕੋਟ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 'ਆਪ' ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਆੜ੍ਹੇ ਹੱਥੀਂ ਲੈਂਦਿਆਂ ਕਰੜੇ ਸ਼ਬਦਾਂ ਨਾਲ ਨਿਖੇਧੀ ਕੀਤੀ | ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂਕਿ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਕਰਨਾ ਅਤੇ ਉਨ੍ਹਾਂ ਦਾ ਮਾਣਭੱਤਾ 1500 ਤੋਂ ਵਧਾ ਕੇ 5 ਹਜ਼ਾਰ ਕਰਨ, ਨੰਬਰਦਾਰਾਂ ਦੀ ਸਹੂਲਤ ਲਈ ਤਹਿਸੀਲ ਦਫ਼ਤਰ ਵਿਚ ਅਲੱਗ ਤੋਂ ਕਮਰਾ ਮੁਹੱਈਆਂ ਕਰਵਾਉਣ ਆਦਿ ਸ਼ਾਮਿਲ ਹਨ, ਜੋ ਮੰਗਾਂ 'ਆਪ' ਸਰਕਾਰ ਵਲੋਂ 4 ਸਾਲਾਂ ਦੇ ਲੰਘੇ ਅਰਸੇ ਦੌਰਾਨ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਪੰਜਾਬ ਦੇ ਸਮੂਹ ਨੰਬਰਦਾਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਗੁੱਸੇ ਦੇ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਤੇ ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਵਾਰ-ਵਾਰ ਅਣਦੇਖਿਆ ਕਰਨ ਤੋਂ ਸਤਾਏ ਨੰਬਰਦਾਰਾਂ ਵਲੋਂ ਹੁਣ ਸੰਘਰਸ਼ ਦਾ ਰਸਤਾ ਅਪਣਾਇਆ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਤਿੱਖਾ ਮੋਰਚਾ ਸ਼ੁਰੂ ਕਰਕੇ ਮੰਗਾਂ ਪ੍ਰਤੀ ਆਵਾਜ਼ ਉਠਾਈ ਜਾਵੇਗੀ | ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਗੁਰਮੀਤ ਸਿੰਘ ਬੱਸੀਆਂ, ਹਰਬੰਸ ਸਿੰਘ, ਸੁਰਿੰਦਰ ਸਿੰਘ, ਬੂਟਾ ਸਿੰਘ, ਪਰਮਜੀਤ ਕੌਰ ਜੌਹਲਾਂ, ਅਵਤਾਰ ਸਿੰਘ ਰਾਏਕੋਟ, ਕਰਮ ਸਿੰਘ, ਪ੍ਰੇਮ ਸਿੰਘ ਆਦਿ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਕ ਸਦੀ ਉਮਰ ਹੰਢਾਉਣ ਵਾਲੇ ਸਮਾਜ ਸੇਵੀ ਸਰਬਣ ਸਿੰਘ ਸਿੱਧੂ ਨਹੀਂ ਰਹੇ, ਭੋਗ ਕੱਲ੍ਹ ਅਗਲੀ ਖ਼ਬਰ ਕਾਮਿਲ ਅਮਰ ਸਿੰਘ ਨੇ ਨਗਰ ਕੌਂਸਲ ਚੋਣਾਂ 'ਚ ਵੀ ਆਪਣੀ ਸਿਆਸੀ ਕਾਬਲੀਅਤ ਦਾ ਲੋਹਾ ਮਨਵਾਇਆ
Ad Position 24