20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 05-06-2026
ਭੂੰਦੜੀ, 4 ਜੂਨ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿੱਜੀ ਸਕੂਲਾਂ ਦੀਆਂ ਮਨਮਰਜ਼ੀ ਫ਼ੀਸਾਂ 'ਤੇ ਰੋਕ ਲਗਾਉਣ ਅਤੇ ਫ਼ੀਸਾਂ ਦੇ ਮਾਮਲੇ 'ਚ ਸਖ਼ਤ ਨੀਤੀ ਅਪਣਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਮ ਲੋਕਾਂ ਅਤੇ ਮਾਪਿਆਂ ਦੇ ਹਿੱਤ ਵਿਚ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਗੁਰਜੀਤ ਸਿੰਘ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਖੇਤਰ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਅਤੇ ਮਾਪਿਆਂ ਦੇ ਹੱਕਾਂ ਦੀ ਰੱਖਿਆ ਲਈ ਮੀਲ ਪੱਥਰ ਸਾਬਿਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੂਮੀ ਵਿਖੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਲੋੜਵੰਦ ਪਰਿਵਾਰਾਂ ਨੂੰ 'ਮੇਰੀ ਰਸੋਈ ਯੋਜਨਾ' ਤਹਿਤ ਰਾਸ਼ਨ ਕਿੱਟਾਂ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ ਘੱਲੂਘਾਰੇ ਨੂੰ ਸਮਰਪਿਤ ਸਮਾਗਮ ਭਲਕੇ
Ad Position 24