20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

'ਆਪ' ਸਰਕਾਰ ਵਿਕਾਸ ਪ੍ਰਾਜੈਕਟ ਪੂਰੇ ਕਰਵਾਉਣ ਲਈ ਵਚਨਬੱਧ-ਵਿਧਾਇਕ ਠੇਕੇਦਾਰ ਹਾਕਮ ਸਿੰਘ

Ad Position 21
No active advertisement
ਅਜੀਤ ਡੈਸਕ 05-06-2026
ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਰਾਏਕੋਟ ਅੰਦਰ ਅਧੂਰੇ ਵਿਕਾਸ ਪ੍ਰਾਜੈਕਟਾਂ ਨੂੰ ਜਲਦ ਨੇਪਰੇ ਚਾੜ੍ਹ ਕੇ ਲੋਕਾਂ ਲਈ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜੋ ਲੜੀਵਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਯਤਨਸ਼ੀਲ ਹੈ | ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਅੱਗੇ ਦੱਸਿਆ ਕਿ ਰਾਏਕੋਟ ਸ਼ਹਿਰ ਅਤੇ ਹਲਕੇ ਦੀਆਂ ਖਸਤਾ ਹਾਲਤ ਸੜਕਾਂ, ਗਲੀਆਂ-ਨਾਲੀਆਂ ਦੇ ਉੱਚਿਤ ਪ੍ਰਬੰਧ, ਸਟਰੀਟ ਲਾਈਟ ਸਿਸਟਮ ਆਦਿ ਪ੍ਰਬੰਧਾਂ 'ਚ ਸੁਧਾਰ ਲਿਆਉਣ ਲਈ ਵੱਖ-ਵੱਖ ਵਿਕਾਸ ਕਾਰਜ ਜੰਗੀਂ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਉਨ੍ਹਾਂ ਵਲੋਂ ਖ਼ੁਦ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਪ੍ਰਬੰਧਾਂ ਵਿਚ ਕੋਈ ਗੜਬੜੀ ਦੀ ਸ਼ਿਕਾਇਤ ਨਾ ਆ ਸਕੇ | ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ 'ਆਪ' ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਰਾਏਕੋਟ ਸ਼ਹਿਰ ਦੀ ਨੁਹਾਰ ਬਦਲਕੇ ਲੋਕਾਂ ਨੂੰ ਉੱਚਿਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਪ੍ਰਾਈਵੇਟ ਬੈਂਕ ਦਾ ਕਰਮਚਾਰੀ ਆਪਣੇ ਹੀ ਗਾਹਕਾਂ ਨਾਲ ਖੇਡ ਰਿਹਾ ਸੀ ਕ੍ਰੈਡਿਟ ਕਾਰਡ ਠੱਗੀ ਦਾ ਖੇਡ ਅਗਲੀ ਖ਼ਬਰ ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ 'ਚ ਇਨਸਾਫ਼ ਲਈ ਭਲਕੇ ਬਠਿੰਡਾ ਵਿਖੇ ਬੀ.ਕੇ.ਯੂ ਲੱਖੋਵਾਲ ਕਰੇਗੀ ਵੱਡਾ ਇਕੱਠ- ਲੱਖੋਵਾ...
Ad Position 24