ਜਗਰਾਉਂ, 5 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਜਨਗੜ੍ਹ ਸਾਹਿਬ ਕੱਚਾ ਮਲਕ ਰੋਡ ਜਗਰਾਉਂ ਵਿਖੇ ਅਰਦਾਸ ਸਮਾਗਮ ਅੱਜ 6 ਜੂਨ 2026 ਦਿਨ ਸਨਿਚਰਵਾਰ ਨੂੰ ਸ਼ਾਮ 7:30 ਹੋਵੇਗਾ | ਇਹ ਸਮਾਗਮ ਤੀਜਾ ਘੱਲੂਘਾਰਾ 1984 ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 6 ਜੂਨ ਨੂੰ 1984 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਹੋਵੇਗੀ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅਰਦਾਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |