19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮਹਿਲਾ ਅਕਾਲੀ ਆਗੂ ਸੁਖਮਿੰਦਰ ਕੌਰ ਗੁੱਜਰਵਾਲ ਇਸਤਰੀ ਅਕਾਲੀ ਦਲ ਦਾਖਾ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 06-06-2026
ਜੋਧਾਂ, 5 ਜੂਨ (ਗੁਰਵਿੰਦਰ ਸਿੰਘ ਹੈਪੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀਆਂ ਨਵੀਂਆਂ ਨਿਯੁਕਤੀਆਂ ਤਹਿਤ ਬੀਬੀ ਸੁਖਮਿੰਦਰ ਕੌਰ ਗਰੇਵਾਲ ਗੁੱਜਰਵਾਲ (ਪਤਨੀ ਉਪਕਾਰ ਸਿੰਘ ਗਰੇਵਾਲ) ਨੂੰ ਵਿਧਾਨ ਸਭਾ ਹਲਕਾ ਦਾਖਾ ਦੇ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ¢ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵਲੋਂ ਪੰਜਾਬ ਦੇ 55 ਵਿਧਾਨ ਸਭਾ ਹਲਕਿਆਂ 'ਚ ਇਸਤਰੀ ਅਕਾਲੀ ਦਲ ਦੀਆਂ ਨਵੀਂਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ, ਜਿਸ ਅਧੀਨ ਬੀਬੀ ਸੁਖਮਿੰਦਰ ਕੌਰ ਗੁੱਜਰਵਾਲ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ¢ ਆਪਣੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੀਬੀ ਸੁਖਮਿੰਦਰ ਕੌਰ ਗੁੱਜਰਵਾਲ ਅਤੇ ਯੂਥ ਆਗੂ ਹਰਮਨ ਸਿੰਘ ਗਰੇਵਾਲ ਯੂ.ਕੇ. ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ¢ ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ.-ਆਈ.ਐੱਮ.ਟੀ. ਦਾਖਾ ਵਿਖੇ ਬੂਟੇ ਲਗਾ ਕੇ ਮਨਾਇਆ ਕੌਮਾਂਤਰੀ ਵਾਤਾਵਰਨ ਦਿਵਸ <br/> ਅਗਲੀ ਖ਼ਬਰ ਹਲਕਾ ਦਾਖਾ 'ਆਪ' ਅਤੇ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੇਠ ਸੈਮੀਨਾਰ <br/>
Ad Position 24