17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੂਬਾ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਝੂਠਾ ਪਰਚਾ ਦਰਜ ਕਰਕੇ ਕੀਤੀ ਜਾ ਰਹੀ ਪੁਲਿਸ ਕਾਰਵਾਈ ਨਿੰਦਣਯੋਗ-ਹਰਪ੍ਰੀਤ ਸਿੰਮਕ

Ad Position 21
No active advertisement
ਅਜੀਤ ਡੈਸਕ 06-06-2026
ਹੰਬੜਾਂ, 5 ਜੂਨ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ 'ਆਪ' ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਝੂਠਾ ਪਰਚਾ ਦਰਜ ਕਰਕੇ ਕੀਤੀ ਜਾ ਰਹੀ ਕਾਰਵਾਈ ਨਿੰਦਣਯੋਗ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ 'ਆਪ' ਸਰਕਾਰ ਵਲੋਂ ਮਜੀਠੀਆ ਵਰਗੇ ਸੀਨੀਅਰ ਲੀਡਰ ਵਿਰੁੱਧ ਬਦਲਾ ਲਊ ਭਾਵਨਾ ਨਾਲ ਪੁਲਿਸ ਕਾਰਵਾਈ ਕੀਤੇ ਜਾਣ ਨੂੰ ਸਰਕਾਰ ਦਾ ਬਹੁਤ ਮੰਦਭਾਗਾ ਫ਼ੈਸਲਾ ਕਰਾਰ ਦਿੱਤਾ ਤੇ ਕਿਹਾ ਕਿ ਜਦੋਂ ਅਜਿਹੇ ਲੀਡਰ ਵਿਰੁੱਧ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ 'ਤੇ ਝੂਠਾ ਪਰਚਾ ਦਰਜ ਕਰਕੇ ਸ਼ਰੇ੍ਹਆਮ ਪੁਲਿਸ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਤੇ ਆਮ ਲੋਕਾਂ ਦਾ ਕੀ ਹਾਲ ਹੋਵੇਗਾ | ਹਰਪ੍ਰੀਤ ਸਿੰਮਕ ਨੇ ਕਿਹਾ ਕਿ 'ਆਪ' ਸਰਕਾਰ ਦੇ ਰਾਜ 'ਚ ਪੁਲਿਸ ਦਾ ਡੰਡਾ ਤੰਤਰ ਚੱਲ ਰਿਹਾ ਹੈ ਜਿੱਥੇ ਪੰਜਾਬ 'ਚ ਮੁਲਾਜ਼ਮ ਵਰਗ ਵਲੋਂ ਆਪਣੀਆਂ ਮੰਗਾਂ ਲਈ ਚੁੱਕੀ ਜਾ ਰਹੀ ਆਵਾਜ਼ ਨੂੰ ਪੁਲਿਸ ਦੇ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਸਰਕਾਰ ਦੀ 4 ਸਾਲਾਂ ਦੀ ਮਾੜੀ ਕਾਰਜੁਗਾਰੀ ਦੀ ਪੋਲ ਖੋਲੇ੍ਹ ਜਾਣ 'ਤੇ ਉਨ੍ਹਾਂ ਵਿਰੁੱਧ ਝੂਠਾ ਪਰਚਾ ਦਰਜ ਕਰਕੇ ਉਨ੍ਹਾਂ ਵਿਰੁੱਧ ਪੁਲਿਸ ਕਾਰਵਾਈ ਕੀਤੇ ਜਾਣਾ ਸਰਕਾਰ ਦੀ ਧੱਕੇਸ਼ਾਹੀ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ | ਹਲਕਾ ਇੰਚਾਰਜ ਸਿੰਮਕ ਨੇ ਕਿਹਾ ਕਿ ਸ: ਬਿਕਰਮ ਸਿੰਘ ਮਜੀਠੀਆ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਚੱਟਾਨ ਵਾਂਗ ਖੜ੍ਹਾ ਤੇ ਸਮਾਂ ਆਉਣ 'ਤੇ ਸਰਕਾਰ ਦੀਆਂ ਇਨ੍ਹਾਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜੁਆਬ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਿਹਾ. ਸ਼੍ਰੋਮਣੀ ਅਕਾਲੀ ਦਲ ਦਾ ਸਮੁੱਚਾ ਵਰਕਰ ਮਜੀਠੀਆ ਨਾਲ ਚੱਟਾਨ ਵਾਂਗ ਖੜ੍ਹਾ ਹੈ ਸੂਬਾ ਸਰਕਾਰ ਵਲੋਂ ਬਿਕਰਮ ਸਿੰਘ... ਅਗਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ ਸੰਸਥਾ <br/>
Ad Position 24