15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਧੀਆ ਕਾਰਗੁਜ਼ਾਰੀ ਬਦਲੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸ਼ੇਰ ਅਜੀਤ ਸਿੰਘ ਮੰਡ ਦਾ ਸਨਮਾਨ <br/>

Ad Position 21
No active advertisement
ਪਿੰਡ ਰਾਊਵਾਲ ਵਿਖੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸ਼ੇਰ ਅਜੀਤ ਸਿੰਘ ਮੰਡ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਦਲਜੀਤ ਸਿੰਘ, ਵਾਈਸ ਚੇਅਰਮੈਨ ਸੁਖਵਿੰਦਰ ਸਿੰਘ, ਕਿਸਾਨ ਆਗੂ ਹਿੰਮਤ ਸਿੰਘ, ਸਮਾਜ ਸੇਵੀ ਜਗਦੇਵ ਸਿੰਘ ਦਿਉਲ ਅਤੇ ਹੋਰ ਪਿੰਡ ਵਾਸੀ | ਤਸਵੀਰ: ਕੁਲਦੀਪ ਸਿੰਘ ਮਾਨ <br/> 06-06-2026
ਭੂੰਦੜੀ, 5 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਰਾਊਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਨੌਜਵਾਨਾਂ ਵਲੋਂ ਖੇਤੀਬਾੜੀ ਵਿਭਾਗ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸ਼ੇਰ ਅਜੀਤ ਸਿੰਘ ਮੰਡ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਵਲੋਂ ਤਿਆਰ ਕਰਵਾਏ ਗਏ ਨਵੇਂ ਦਫ਼ਤਰ ਦੀਆਂ ਚਾਬੀਆਂ ਵੀ ਡਾ. ਮੰਡ ਨੂੰ ਸੌਂਪੀਆਂ ਗਈਆਂ | ਕਿਸਾਨਾਂ ਅਤੇ ਪਿੰਡ ਦੇ ਮੁਹਤਬਰਾਂ ਨੇ ਡਾ. ਮੰਡ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਿਤ ਨਵੀਂਆਂ ਤਕਨੀਕਾਂ, ਸਰਕਾਰੀ ਯੋਜਨਾਵਾਂ ਅਤੇ ਆਧੁਨਿਕ ਖੇਤੀ ਤਰੀਕਿਆਂ ਬਾਰੇ ਲਗਾਤਾਰ ਜਾਗਰੂਕ ਕਰ ਰਹੇ ਹਨ | ਇਸ ਮੌਕੇ ਸਰਪੰਚ ਦਲਜੀਤ ਸਿੰਘ, ਵਾਈਸ ਚੇਅਰਮੈਨ ਸੁਖਵਿੰਦਰ ਸਿੰਘ, ਕਿਸਾਨ ਆਗੂ ਹਿੰਮਤ ਸਿੰਘ ਅਤੇ ਸਮਾਜ ਸੇਵੀ ਜਗਦੇਵ ਸਿੰਘ ਦਿਉਲ ਨੇ ਕਿਹਾ ਕਿ ਡਾ. ਮੰਡ ਦੀ ਰਹਿਨੁਮਾਈ ਸਦਕਾ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ ਅਤੇ ਉਹ ਖੇਤੀ ਦੇ ਨਵੇਂ ਤਰੀਕੇ ਅਪਣਾ ਰਹੇ ਹਨ | ਸਨਮਾਨ ਸਮਾਰੋਹ ਦੌਰਾਨ ਡਾ. ਸ਼ੇਰ ਅਜੀਤ ਸਿੰਘ ਮੰਡ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਅਤੇ ਖੇਤੀ ਦੀ ਲਾਗਤ ਘਟਾਉਣ ਲਈ ਕਈ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਉੱਚ ਗੁਣਵੱਤਾ ਵਾਲੇ ਬੀਜਾਂ, ਸਬਸਿਡੀ ਸਕੀਮਾਂ, ਖੇਤੀਬਾੜੀ ਸੰਦਾਂ ਅਤੇ ਮਸ਼ੀਨਰੀ 'ਤੇ ਮਿਲਣ ਵਾਲੀਆਂ ਰਿਆਇਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਵਿਗਿਆਨਕ ਢੰਗ ਨਾਲ ਕਾਸ਼ਤ ਕਰਨ, ਪਾਣੀ ਦੀ ਬਚਤ ਕਰਨ ਅਤੇ ਵਾਤਾਵਰਣ ਪੱਖੀ ਖੇਤੀ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਪਿੰਡ ਵਾਸੀਆਂ ਨੇ ਡਾ. ਸ਼ੇਰ ਅਜੀਤ ਸਿੰਘ ਨੂੰ ਸਨਮਾਨ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਵੀ ਕਿਸਾਨਾਂ ਦੀ ਭਲਾਈ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਿਣ ਦੀ ਕਾਮਨਾ ਕੀਤੀ | ਇਸ ਮੌਕੇ ਸਰਪੰਚ ਦਲਜੀਤ ਸਿੰਘ, ਵਾਈਸ ਚੇਅਰਮੈਨ ਸੁਖਵਿੰਦਰ ਸਿੰਘ, ਕਿਸਾਨ ਆਗੂ ਹਿੰਮਤ ਸਿੰਘ, ਸਮਾਜ ਸੇਵੀ ਜਗਦੇਵ ਸਿੰਘ ਦਿਉਲ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ, ਮਲਕੀਤ ਸਿੰਘ, ਜੋਗਿੰਦਰ ਸਿੰਘ, ਬਲਰਾਜ ਸਿੰਘ, ਗੁਰਸੇਵਕ ਸਿੰਘ, ਹਰਬੰਸ ਸਿੰਘ, ਦਵਿੰਦਰ ਸਿੰਘ, ਗੁਰਮਿੰਦਰ ਸਿੰਘ, ਹਰਬਾਗ ਸਿੰਘ, ਬਲਵੰਤ ਸਿੰਘ, ਰਣਧੀਰ ਸਿੰਘ, ਬਲਦੇਵ ਸਿੰਘ, ਰਾਜਵੰਤ ਸਿੰਘ, ਰਵਨੀਤ ਸਿੰਘ, ਬੂਟਾ ਸਿੰਘ ਅਤੇ ਲਾਭ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਲੀਪੁਰ ਕਲਾਂ ਦੀ ਪੰਚਾਇਤ ਨੇ ਜੰਮੂ ਕੱਟੜਾ ਹਾਈਵੇਅ ਬਣਾ ਰਹੀ ਕੰਪਨੀ 'ਤੇ ਜਬਰੀ ਪੰਚਾਇਤੀ ਜ਼ਮੀਨ 'ਚੋਂ ਟਿੱਪਰ ਲੰਘਾਉਣ... ਅਗਲੀ ਖ਼ਬਰ ਪੰਜਾਬ ਸਮੇਤ ਦੇਸ਼ ਦੇ ਖੇਤੀ ਅਤੇ ਡੇਅਰੀ ਸੈਕਟਰ 'ਤੇ ਅਮਰੀਕੀ ਡਾਕਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸ...
Ad Position 24